ਪੰਜਾਬ ‘ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ
ਪੰਜਾਬ ਵਿਚ 22 ਜੂਨ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ 22 ਜੂਨ ਨੂੰ ਕਬੀਰ ਜੈਯੰਤੀ ਹੈ।
ਇਹ ਵੀ ਪੜ੍ਹੋ ਸਾਬਕਾ DSP ਨੇ ਕੀਤੀ ਖੁਦ.ਕੁਸ਼ੀ! || Punjab News
ਪੰਜਾਬ ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ। ਦੱਸਣਯੋਗ ਹੈ ਕਿ ਅੱਤ ਦੀ ਗਰਮੀ ਕਾਰਣ ਪੰਜਾਬ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਹੋਈਆਂ ਹਨ।