“ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਜ਼ਿਲ੍ਹੇ ‘ਚ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਹੋਣਗੇ ਉਦਘਾਟਨ: ਡਿਪਟੀ ਕਮਿਸ਼ਨਰ ਫਰੀਦਕੋਟ

0
11

ਫਰੀਦਕੋਟ 6 ਅਪ੍ਰੈਲ : ਸੂਬੇ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੂਰੇ ਜ਼ਿਲ੍ਹੇ ਵਿੱਚ 7 ਅਪ੍ਰੈਲ ਤੋਂ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।

170 ਕਿਲੋਮੀਟਰ ਦੀ ਪੈਦਲ ਯਾਤਰਾ ਪੂਰੀ ਕਰ ਜਾਮਨਗਰ ਤੋਂ ਦਵਾਰਕਾਧੀਸ਼ ਪਹੁੰਚੇ ਅਨੰਤ ਅੰਬਾਨੀ

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਫ਼ਰੀਦਕੋਟ ਵਿੱਚ ਸਰਕਾਰੀ ਮਿਡਲ ਸਕੂਲ ਬੇਗੂਵਾਲਾ, ਸਰਕਾਰੀ ਮਿਡਲ ਸਕੂਲ ਝੋਟੀਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬੇਗੂਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਵਿਖੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਹਲਕਾ ਕੋਟਕਪੂਰਾ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ, ਬੀ.ਪੀ.ਈ.ਓ ਦਫ਼ਤਰ ਕੋਟਕਪੂਰਾ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ)ਕੋਟਕਪੂਰਾ, ਸਰਕਾਰੀ ਪ੍ਰਾਇਮਰੀ ਸਕੂਲ ਹੀਰਾ ਸਿੰਘ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਪ੍ਰੇਮ ਨਗਰ ਕੋਟਕਪੂਰਾ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਜਾਣਗੇ

ਉਨ੍ਹਾਂ ਅੱਗੇ ਦੱਸਿਆ ਕਿ ਹਲਕਾ ਜੈਤੋ ਵਿਖੇ ਵਿਧਾਇਕ ਅਮੋਲਕ ਸਿੰਘ ਵੱਲੋਂ ਸਰਕਾਰੀ ਹਾਈ ਸਕੂਲ ਬਿਸ਼ਨੰਦੀ, ਸਰਕਾਰੀ ਪ੍ਰਾਇਮਰੀ ਸਕੂਲ ਬਿਸ਼ਨੰਦੀ, ਸਰਕਾਰੀ ਹਾਈ ਸਕੂਲ ਕਰੀਰਵਾਲੀ ਵਿਖੇ ਵਿਕਾਸ ਪ੍ਰੋਜੈਕਟਾਂ ਤੇ ਉਦਘਾਟਨ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ, ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਣ ਦਾ ਬਿਹਤਰ ਮਾਹੌਲ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ

LEAVE A REPLY

Please enter your comment!
Please enter your name here