ਚੰਡੀਗੜ੍ਹ, 18 ਫਰਵਰੀ: ਫਸਲ ਤੇ MSP ਸਮੇਤ 13 ਮੁੱਦਿਆਂ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਪਿਛਲੇ ਇੱਕ ਸਾਲ ਤੋਂ ਜਾਰੀ ਹੈ। ਇਸ ਵਿਚਾਲੇ ਹੀ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 7ਵੀਂ ਮੀਟਿੰਗ ਦਾ ਏਜੰਡਾ ਆ ਗਿਆ ਹੈ। ਇਹ ਮੀਟਿੰਗ ਭਲਕੇ 19 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਕਿਸਾਨਾਂ ਦੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।
ਭਲਕੇ ਹੋਣ ਵਾਲੀ ਮੀਟਿੰਗ ਦਾ ਅਧਿਕਾਰਤ ਪੱਤਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਭੇਜਿਆ ਗਿਆ ਹੈ। ਕੱਲ੍ਹ ਕਿਸਾਨਾਂ ਅਤੇ ਕੇਂਦਰ ਵਿਚਕਾਰ 7ਵੀਂ ਮੀਟਿੰਗ ਹੈ। ਇਸ ਪਹਿਲਾ ਪਿਛਲੀਆਂ ਛੇ ਮੀਟਿੰਗਾਂ ਚੰਡੀਗੜ੍ਹ ਵਿੱਚ ਸ਼ਾਮ ਨੂੰ ਹੀ ਹੋਈਆਂ ਸਨ। ਕਿਸਾਨ ਆਗੂ ਡੱਲੇਵਾਲ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਦੋਵੇਂ ਫੋਰਮਾਂ ਦੇ ਆਗੂ ਸ਼ਾਮਿਲ ਹੋਣਗੇ। ਉਹ ਇਸ ਵਿੱਚ ਆਪਣਾ ਪੱਖ ਵੀ ਪੇਸ਼ ਕਰਨਗੇ। ਦੂਜੇ ਪਾਸੇ ਕੇਂਦਰ ਸਰਕਾਰ ਦੇ ਦੋ-ਤਿੰਨ ਮੰਤਰੀ ਅਤੇ ਪੰਜਾਬ ਸਰਕਾਰ ਦੇ ਮੰਤਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ।