ਕੜਾਕੇ ਦੀ ਠੰਢ ‘ਚ ਵੀ ਸ਼ੰਭੂ-ਖਨੌਰੀ ਬਾਰਡਰ ’ਤੇ ਡਟੇ ਕਿਸਾਨ; ਅੱਜ ਪੂਰੇ ਦੇਸ਼ ‘ਚ ਕੱਢਿਆ ਜਾਵੇਗਾ ਕੈਂਡਲ ਮਾਰਚ
ਚੰਡੀਗੜ੍ਹ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕੜਾਕੇ ਦੀ ਠੰਡ ‘ਚ ਵੀ ਕਿਸਾਨ ਧਰਨੇ ‘ਤੇ ਡਟੇ ਹੋਏ ਹਨ। ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 29 ਦਿਨ ਹੋ ਗਏ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਸ਼ਾਮ 5:30 ਵਜੇ ਉਨ੍ਹਾਂ ਦੇ ਮਰਨ ਵਰਤ ਦੇ ਸਮਰਥਨ ਵਿੱਚ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ।
ਖਰਾਬ ਮੌਸਮ ‘ਚ ਵੀ ਮੋਰਚੇ ਤੇ ਡੱਟੇ ਕਿਸਾਨ
ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ 13 ਫਰਵਰੀ ਤੋਂ ਸੜਕਾਂ ’ਤੇ ਬੈਠੇ ਹਨ। ਪਹਿਲਾਂ ਉਨ੍ਹਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਉਨ੍ਹਾਂ ਨੂੰ ਬਾਰਿਸ਼ ਅਤੇ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਕਿਸਾਨ ਡੱਟੇ ਹੋਏ ਹਨ ਅਤੇ ਇਸ ਖਰਾਬ ਮੌਸਮ ‘ਚ ਵੀ ਪਿੱਛੇ ਨਹੀਂ ਹਟਣਗੇ ਅਤੇ ਇੱਥੇ ਹੀ ਧਰਨਾ ਦਿੰਦੇ ਰਹਿਣਗੇ।
ਗੁਰਮੀਤ ਸਿੰਘ ਸੰਧਾਵਾਲੀਆ ਨੂੰ ਹਿਮਾਚਲ ਹਾਈਕੋਰਟ ਦੇ ਚੀਫ਼ ਜਸਟਿਸ ਕੀਤਾ ਗਿਆ ਨਿਯੁਕਤ
ਬੀਤੇ ਕੱਲ੍ਹ ਸਵੇਰ ਤੋਂ ਸ਼ੁਰੂ ਹੋਈ ਬਰਸਾਤ ਤੋਂ ਬਾਅਦ ਕਿਸਾਨਾਂ ਨੇ ਆਪਣੇ ਗੱਦੇ, ਰਜਾਈ, ਕੰਬਲ ਆਦਿ ਨੂੰ ਪਾਣੀ ਤੋਂ ਬਚਾਉਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਬਾਂਸ ਦੇ ਲੰਬੇ ਡੰਡਿਆਂ ਦੀ ਮਦਦ ਨਾਲ ਤਰਪਾਲਾਂ ਵਿੱਚੋਂ ਟਪਕਦੇ ਪਾਣੀ ਨੂੰ ਇੱਕ ਥਾਂ ’ਤੇ ਇਕੱਠਾ ਕਰਕੇ ਬਾਹਰ ਸੁੱਟਣ ਦੀ ਕੋਸ਼ਿਸ਼ ਕੀਤੀ ਗਈ।ਪਾਣੀ ਨੂੰ ਸਟੇਜ ਤੱਕ ਪਹੁੰਚਣ ਤੋਂ ਰੋਕਣ ਲਈ, ਬਾਲਟੀਆਂ ਵਿੱਚ ਮਿੱਟੀ ਲਿਆਂਦੀ ਗਈ।
ਡੱਲੇਵਾਲ ਦੀ ਸਿਹਤ ਪ੍ਰਸ਼ਾਸਨ ਅਤੇ ਸਰਕਾਰ ਦੀ ਪਹਿਲੀ ਤਰਜੀਹ
ਡੱਲੇਵਾਲ ਦਾ ਹਾਲਚਾਲ ਜਾਣਨ ਪਹੁੰਚੇ ਪਟਿਆਲਾ ਦੀ ਡੀਸੀ ਪ੍ਰੀਤੀ ਯਾਦਵ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਪ੍ਰਸ਼ਾਸਨ ਅਤੇ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸ ਲਈ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਲਈ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ ਹੈ।