101 ਕਿਸਾਨਾਂ ਦਾ ਜਥਾ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਰਵਾਨਾ
ਚੰਡੀਗੜ੍ਹ : ਸ਼ੰਭੂ ਬਾਰਡਰ ਤੋਂ 101 ਕਿਸਾਨ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਦੋ ਵਾਰ ਸਰਹੱਦ ਤੋਂ ਕਿਸਾਨਾਂ ਨੂੰ ਪਿੱਛੇ ਮੋੜ ਚੁੱਕੀ ਹੈ। ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਲਈ ਪੁਲ ‘ਤੇ ਬੈਰੀਕੇਡ ਲਗਾ ਦਿੱਤੇ ਹਨ। ਇੱਥੇ ਇੱਕ ਸ਼ੈੱਡ ਵੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸ਼ੈੱਡ ਦੀ ਛੱਤ ‘ਤੇ ਲੋਹੇ ਦੇ ਐਂਗਲ ਦੀ ਵਰਤੋਂ ਕਰਕੇ ਜਾਲ ਵਿਛਾਇਆ ਗਿਆ ਹੈ, ਤਾਂ ਜੋ ਕਿਸਾਨ ਅੱਗੇ ਨਾ ਵਧ ਸਕਣ।
ਇੰਟਰਨੈੱਟ ‘ਤੇ ਪਾਬੰਦੀ
ਕਾਂਗਰਸੀ ਆਗੂ ਤੇ ਪਹਿਲਵਾਨ ਬਜਰੰਗ ਪੂਨੀਆ ਵੀ ਅੱਜ ਸ਼ੰਭੂ ਸਰਹੱਦ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਤਰਨਾ ਦਲ ਦੇ ਨਿਹੰਗ ਵੀ ਉਥੇ ਪਹੁੰਚ ਗਏ ਹਨ।ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ।
ਪੰਜਾਬ-ਚੰਡੀਗੜ੍ਹ ‘ਚ ਹੋਰ ਵਧੇਗੀ ਠੰਢ! ਇਨ੍ਹਾਂ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ