ਕਿਸਾਨਾਂ ਦਾ ਦਿੱਲੀ ਕੂਚ: 101 ਕਿਸਾਨਾਂ ਦੇ ਪਹਿਲੇ ਜੱਥੇ ਨੇ ਦਿੱਲੀ ਵੱਲ ਪਾਏ ਚਾਲੇ
ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਧਰਨਾ ਦੇ ਰਹੇ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਸ਼ੁਰੂ ਹੋ ਚੁੱਕਾ ਹੈ। 101 ਕਿਸਾਨਾਂ ਦਾ ਪਹਿਲਾ ਜਥਾ ਦਿੱਲੀ ਵੱਲ ਰਵਾਨਾ ਹੋ ਚੁੱਕਾ ਹੈ। ਕਿਸਾਨ ਹੱਥਾਂ ‘ਚ ਕਿਸਾਨੀ ਝੰਡੇ ਲੈ ਕੇ ਅੱਗੇ ਵੱਧ ਰਹੇ ਹਨ।
ਹਰਿਆਣਾ ਦੇ ਮੰਤਰੀ ਅਨਿਲ ਵਿੱਜ ਦਾ ਬਿਆਨ
ਦੱਸ ਦਈਏ ਕਿ ਹਰਿਆਣਾ ਵਾਲੇ ਪਾਸੇ ਤੋਂ ਉਨ੍ਹਾਂ ਨੂੰ ਲਗਾਤਾਰ ਰੁਕਣ ਲਈ ਕਿਹਾ ਜਾ ਰਿਹਾ ਹੈ। ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਮਨਜ਼ੂਰੀ ਕਿਵੇਂ ਜਾਣ ਦਿੱਤਾ ਜਾ ਸਕਦਾ ਹੈ? ਇਜਾਜ਼ਤ ਲੈ ਕੇ ਹੀ ਦਿੱਲੀ ਜਾਣਾ ਚਾਹੀਦਾ ਹੈ।
ਇੰਟਰਨੈੱਟ ਸੇਵਾਵਾਂ ਬੰਦ
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਅੰਬਾਲਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਅੰਬਾਲਾ ਦੇ ਡਾਂਗਦੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਬੜੀ ਘੱਲ, ਲਹਿਰਾਸਾ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਵਿੱਚ ਮੋਬਾਈਲ ਇੰਟਰਨੈੱਟ ਸੇਵਾ 9 ਦਸੰਬਰ ਤੱਕ ਬੰਦ ਰਹੇਗੀ।ਅੰਬਾਲਾ ‘ਚ ਬੀਐਨਐਸ ਦੀ ਧਾਰਾ 163 (ਪਹਿਲਾਂ ਧਾਰਾ 144) ਲਗਾਈ ਗਈ ਹੈ। ਅਜਿਹੇ ‘ਚ ਜੇਕਰ ਇੱਥੇ 5 ਜਾਂ 5 ਤੋਂ ਜ਼ਿਆਦਾ ਲੋਕ ਇਕੱਠੇ ਹੁੰਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਵਿਦਿਆਰਥੀਆਂ ਲਈ ਅਹਿਮ ਖਬਰ, ਇਸ ਤਰੀਕ ਨੂੰ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ, ਸ਼ਡਿਊਲ ਜਾਰੀ