ਚੰਡੀਗੜ੍ਹ, 21 ਮਾਰਚ :ਸ਼ੰਭੂ-ਖਨੌਰੀ ਮੋਰਚੇ ‘ਤੇ ਕਾਰਵਾਈ ਤੋਂ ਇਕ ਦਿਨ ਬਾਅਦ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਨੂੰ ਪੰਜਾਬ ਸਰਕਾਰ ਨੇ ਗੱਲਬਾਤ ਲਈ ਸੱਦਾ ਦਿੱਤਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਸ਼ੁੱਕਰਵਾਰ ਸ਼ਾਮ 4 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਲਈ ਐਸਕੇਐਮ ਆਗੂਆਂ ਨੂੰ ਸੱਦਾ ਦਿੱਤਾ ਹੈ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਇਸ ਸੱਦੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਟਿਆਲਾ ਵਿਖੇ ਨੌਂ ਮੈਂਬਰੀ ਕਮੇਟੀ ਦੀ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਅਤੇ ਸ਼ੰਭੂ-ਖਨੌਰੀ ਮਾਰਚ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਆਪਣੀ ਰਣਨੀਤੀ ਤੈਅ ਕਰਨ ਲਈ ਐਸਕੇਐਮ ਨੇ ਅੱਜ ਦੁਪਹਿਰ 12 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਆਪਣੀਆਂ ਸਾਰੀਆਂ ਜਥੇਬੰਦੀਆਂ ਦੀ ਮੀਟਿੰਗ ਸੱਦੀ ਹੈ। ਇਸ ਤੋਂ ਬਾਅਦ ਉਹ ਸ਼ਾਮ ਨੂੰ ਪੰਜਾਬ ਸਰਕਾਰ ਨਾਲ ਪ੍ਰਸਤਾਵਿਤ ਗੱਲਬਾਤ ਵਿੱਚ ਹਿੱਸਾ ਲੈਣਗੇ।