ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ

0
8
Meeting

ਪਟਿਆਲਾ 23 ਜੁਲਾਈ 2025 : ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ (Punjab State Backward Classes Commission) ਦੇ ਚੇਅਰਮੈਨ ਮਲਕੀਤ ਥਿੰਦ ਨੇ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਉਹਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਸਮੀਖਿਆ ਮੀਟਿੰਗ (Review meeting) ਕੀਤੀ, ਜਿਸ ਵਿੱਚ ਪਟਿਆਲਾ ਜ਼ਿਲ੍ਹੇ ਵਿੱਚ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਅਤੇ ਉਹਨਾਂ ਦੇ ਲਾਗੂ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ‘ ਤੇ ਵਿਚਾਰ ਵਟਾਂਦਰਾ ਕੀਤਾ ਗਿਆ ।

ਪਟਿਆਲਾ ’ਚ ਚੇਅਰਮੈਂਨ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਕੀਤੀ ਸਕੀਮਾਂ ਦੀ ਸਮੀਖਿਆ

ਉਹਨਾਂ ਪਿਛਲੇ ਸਾਲਾਂ ਦੌਰਾਨ ਲਾਭਪਾਤਰੀਆਂ ਨੂੰ ਪ੍ਰਾਪਤ ਹੋਈਆਂ ਸਕੀਮਾਂ ਦਾ ਜਾਇਜਾ ਲਿਆ । ਇਸ ਮੌਕੇ ਉਹਨਾਂ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਸਮੇਂ ਸਿਰ ਦਿੱਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ।

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਸਮੇਂ ਸਿਰ ਦਿੱਤਾ ਜਾਵੇ

ਮੀਟਿੰਗ ਦੌਰਾਨ ਉਹਨਾਂ ਦੇ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਯੂ. ਡੀ.) ਨਵਰੀਤ ਕੌਰ ਸੇਖੋਂ ਵੀ ਹਾਜਰ ਸਨ । ਚੇਅਰਮੈਨ ਮਲਕੀਤ ਥਿੰਦ ਨੇ ਸਰਕਾਰੀ ਸਕੀਮਾਂ ਜਿਵੇਂ ਕਿ ਪੜਾਈ ਲਈ ਵਜ਼ੀਫੇ, ਆਸ਼ੀਰਵਾਦ (ਸ਼ਗਨ) ਸਕੀਮ, ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਬਾਲੜੀ ਰਕਸ਼ਕ ਯੋਜਨਾ, ਨਾਰੀ ਨਿਕੇਤਨ ਸਕੀਮ, ਪ੍ਰਧਾਨ ਮੰਤਰੀ ਮਤੱਸਯਾ ਸੰਪਦਾ ਯੋਜਨਾ ਅਤੇ ਬੀ. ਸੀ. ਸਕਾਲਰਸ਼ਿਪ, ਰੋਜ਼ਗਾਰ ਸਬੰਧੀ ਸਕੀਮ , ਆਵਾਸ ਸਕੀਮਾਂ ਅਤੇ ਵਪਾਰਕ ਸਕੀਮਾਂ ਆਦਿ ਦੀ ਪ੍ਰਗਤੀ ਦੀ ਜਾਣਕਾਰੀ ਲਈ ।

ਕਿਹੜੀਆਂ ਸਕੀਮਾਂ ਹੇਠ ਲਾਭਪਾਤਰੀਆਂ ਨੂੰ ਸਹੂਲਤ ਮਿਲ ਰਹੀ ਹੈ ਸਬੰਧੀ ਚੇਅਰਮੈਨ ਨੂੰ ਕਰਵਾਇਆ ਜਾਣੂ

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਚੇਅਰਮੈਨ ਮਲਕੀਤ ਥਿੰਦ (Chairman Malkit Thind) ਨੂੰ ਜਾਣੂ ਕਰਵਾਇਆ ਕਿ ਕਿਹੜੀਆਂ ਸਕੀਮਾਂ ਹੇਠ ਲਾਭਪਾਤਰੀਆਂ ਨੂੰ ਸਹੂਲਤ ਮਿਲ ਰਹੀ ਹੈ ਅਤੇ ਕਿਹੜੀਆਂ ਥਾਵਾਂ ‘ ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਤੱਕ ਪੰਹੁਚਾਉਣ ਲਈ ਵਧੇਰੇ ਜਾਗਰੂਕਤਾ ਮੁਹਿੰਮਾਂ ਦੀ ਲੋੜ ਹੈ ।

ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਥਾਨਕ ਸਰਕਾਰੀ ਵਿਭਾਗਾਂ ਵਿੱਚ ਆਪਸੀ ਤਾਲਮੇਲ ਹੋਣਾ ਹੈ ਜਰੂਰੀ

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਥਾਨਕ ਸਰਕਾਰੀ ਵਿਭਾਗਾਂ ਵਿੱਚ ਆਪਸੀ ਤਾਲਮੇਲ ਹੋਣਾ ਜਰੂਰੀ ਹੈ ਤਾਂ ਜੋ ਕਿਸੇ ਵੀ ਯੋਜਨਾ ਦੇ ਲਾਗੂ ਹੋਣ ਵਿੱਚ ਰੁਕਾਵਟ ਨਾ ਆਵੇ । ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਚੇਅਰਮੈਨ ਮਲਕੀਤ ਥਿੰਦ ਨੂੰ ਭਰੋਸਾ ਦਿਵਾਇਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਚਲ ਰਹੀਆਂ ਸਮੂਹ ਪਛੜੀਆਂ ਸ਼੍ਰੇਣੀਆਂ ਸਬੰਧੀ ਸਕੀਮਾਂ (chemes related to backward classes) ਦੀ ਪੂਰਾ ਤਰ੍ਹਾਂ ਨਿਗਰਾਨੀ ਕੀਤੀ ਜਾਵੇਗੀ ਅਤੇ ਪੱਛੜੇ ਇਲਾਕਿਆਂ ਤੱਕ ਵੀ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇਗਾ ।

Read More : ਪੰਜਾਬ ਸਰਕਾਰ ਨੇ ਕੀਤੇ ਪੁਲਸ ਅਧਿਕਾਰੀ ਤਰੱਕੀ ਤੇ ਤਬਾਦਲੇ ਕਰਕੇ ਇੱਧਰੋ ਉਧਰ

LEAVE A REPLY

Please enter your comment!
Please enter your name here