ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਰਚਿਆ ਇਤਿਹਾਸ

0
63

ਲੁਧਿਆਣਾ, 19 ਮਾਰਚ- ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।

ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੱਜ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਕੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਆਧੁਨਿਕ ਅਧਿਆਪਨ ਅਭਿਆਸਾਂ ਨਾਲ ਲੈਸ ਇਹ ਨਵ-ਨਿਯੁਕਤ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਜਿਸ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਨਵੀਆਂ ਬੁਲੰਦੀਆਂ ਹਾਸਲ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਇਹ ਅਧਿਆਪਕ ਅਸਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਖੇਤਰ ਵਿੱਚ ਬਦਲਾਅ ਲਿਆਉਣ ਲਈ ਅਹਿਮ ਭੂਮਿਕਾ ਨਿਭਾਉਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਨਿਪੁੰਨ ਹਨ ਕਿਉਂਕਿ ਉਹ ਯੋਗ ਅਤੇ ਸਮਰੱਥ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਕੁਝ ਗੈਰ-ਅਧਿਆਪਨ ਕੰਮਾਂ ਵਿੱਚ ਵੀ ਲਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਸਿਰਫ਼ ਅਧਿਆਪਨ ਦੇ ਉਦੇਸ਼ਾਂ ਲਈ ਹੀ ਵਰਤਿਆ ਜਾਵੇ। ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਖਾਲੀ ਹੋਣ ਦੇ ਨਾਲ ਹੀ ਭਰ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਤੇ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 52,000 ਤੋਂ ਵੱਧ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਅਹਿਮ ਪਲ ਹੈ ਕਿਉਂਕਿ ਇਹ ਨੌਜਵਾਨ ਪੰਜਾਬ ਸਰਕਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਨਾਲ ਜੁੜ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਰਿਕਾਰਡ 52 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।

LEAVE A REPLY

Please enter your comment!
Please enter your name here