ਪੱਟੀ, 16 ਅਪ੍ਰੈਲ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਐਸ. ਸੀ. ਭਾਈਚਾਰੇ ਲਈ ਰਾਖਵਾਂਕਰਨ ਕਰਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਪੰਜਾਬ ਲਾਲਜੀਤ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਸਾਰੇ ਵਰਗਾਂ ਦੇ ਲੋਕਾਂ ਦੇ ਹੱਕਾਂ ਵਿੱਚ ਆਵਾਜ਼ ਬੁਲੰਦ ਕੀਤੀ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਸੀ।
ਅਮਰੀਕਾ ਨੇ ਫਿਰ ਚੀਨ ‘ਤੇ ਕੀਤਾ ਟੈਰਿਫ ਅਟੈਕ! ਚੀਨ ਦੇ 125% ਟੈਰਿਫ ਦੇ ਜਵਾਬ ‘ਚ ਅਮਰੀਕਾ ਵੱਲੋਂ 245% ਟੈਰਿਫ ਦਾ ਐਲਾਨ
ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਤੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੀਆਂ ਫੋਟੋਆਂ ਲਗਾ ਕੇ ਉਨ੍ਹਾਂ ਮਹਾਨ ਸਖਸ਼ੀਅਤਾਂ ਨੂੰ ਨਮਨ ਕੀਤਾ ਗਿਆ ਹੈ, ਜਿਸ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਸੇਧ ਲੈਂਦੀਆਂ ਰਹਿਣਗੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਦਾ ਸਮਾਂ ਹੋ ਗਿਆ ਪ੍ਰੰਤੂ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ ਕਿਸੇ ਵੀ ਰਾਜ ਦੇ ਵਕੀਲ ਜਾਂ ਸਰਕਾਰੀ ਵਕੀਲ ਦੀ ਭਰਤੀ ਲਈ ਐਸ.ਸੀ./ਐਸ.ਟੀ. ਵਾਸਤੇ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਦਲਿੱਤ ਹਿਤੈਸ਼ੀ ਕਹਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਨੇ ਦਲਿੱਤਾਂ ਦੇ ਹੱਕ ਵਿੱਚ ਕਦੇ ਵੀ ਆਵਾਜ਼ ਨਹੀਂ ਉਠਾਈ, ਉਹ ਸਿਰਫ ਦਲਿਤਾਂ ਨੂੰ ਵੋਟਾਂ ਲੈਣ ਲਈ ਹੀ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2017 ਵਿੱਚ ਸੂਬੇ ਦੇ ਹਾਈ ਕੋਰਟਾਂ ਵਿੱਚ ਐਸ.ਸੀ./ਐਸ.ਟੀ. ਵਾਸਤੇ ਰਾਖਵਾਂਕਰਨ ਰੱਖਣ ਦੀ ਮੰਗ ਕੀਤੀ ਸੀ, ਪ੍ਰੰਤੂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।
ਲਾਲਜੀਤ ਭੁੱਲਰ ਨੇ ਦੱਸਿਆ ਕਿ ਸਾਡੀ ਪਾਰਟੀ ਨੇ 2017 ਦੇ ਐਕਟ ਵਿੱਚ ਸੋਧ ਲਿਆਂਦੀ ਸੀ ਅਤੇ ਉਸ ਸਮੇਂ ਪਹਿਲੀ ਵਾਰ ਸੀਨੀਅਰ ਐਡਵੋਕੇਟ ਜਨਰਲ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀਆਂ 58 ਅਸਾਮੀਆਂ ਭਰਨ ਲਈ ਰਾਖਵਾਂਕਰਨ ਦਿੱਤਾ ਗਿਆ। ਜੋਕਿ ਪੰਜਾਬ ਦੇ ਦਲਿਤਾਂ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ। ਉਹਨਾਂ ਨੇ ਦੱਸਿਆ ਕਿ ਭਰਤੀ ਲਈ ਤੈਅ ਕੀਤੇ ਗਏ ਮਾਪਦੰਡਾਂ ਅਨੁਸਾਰ ਇਨ੍ਹਾਂ ਅਸਾਮੀਆਂ ਲਈ ਆਮਦਨ ਹੱਦ ਜਿਆਦਾ ਹੋਣ ਕਰਕੇ 58 ਅਸਾਮੀਆਂ ਵਿੱਚੋਂ 15 ਅਸਾਮੀਆਂ ਖਾਲੀ ਰਹਿ ਗਈਆਂ ਸਨ ਕਿਉਂਕਿ ਆਮਦਨ ਕਰ ਦੇ ਮਾਪਦੰਡਾਂ ਅਨੁਸਾਰ ਯੋਗ ਉਮੀਦਵਾਰ ਨਹੀ ਮਿਲੇ ਸਨ।
ਲਾਲਜੀਤ ਭੁੱਲਰ ਨੇ ਦੱਸਿਆ ਕਿ ਇਸ ਨੂੰ ਵੇਖਦੇ ਹੋਏ ਸਰਕਾਰ ਨੇ ਮਾਪਦੰਡਾਂ ਵਿੱਚ ਫੇਰ ਛੋਟ ਦਿੱਤੀ, ਜਿਸ ਅਨੁਸਾਰ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਸਾਰੇ ਉਮੀਦਵਾਰਾਂ ਦਾ ਆਮਦਨ ਕਰ ਅੱਧਾ ਹੋ ਜਾਵੇਗਾ, ਯਾਨੀ ਕਿ 20 ਲੱਖ ਦੇ ਪ੍ਰਬੰਧ ਵਿੱਚ 10 ਲੱਖ ਰੁਪਏ, 15 ਲੱਖ ਦੇ ਪ੍ਰਬੰਧ ਵਿੱਚ 7.5 ਲੱਖ ਰੁਪਏ, 10 ਲੱਖ ਦੇ ਪ੍ਰਬੰਧ ਵਿੱਚ 5 ਲੱਖ ਰੁਪਏ, 7 ਲੱਖ ਦੇ ਪ੍ਰਬੰਧ ਵਿੱਚ 3.5 ਲੱਖ ਰੁਪਏ ਅਤੇ 3.5 ਲੱਖ ਦੇ ਪ੍ਰਬੰਧ ਵਿੱਚ 1.75 ਲੱਖ ਰੁਪਏ। ਅੱਜ, ਅਸੀਂ ਇਸ ਮਾਪਦੰਡ ਵਿੱਚ ਵੱਡੀ ਢਿੱਲ ਦਿੱਤੀ ਹੈ ਤਾਂ ਜੋ 15 ਖਾਲੀ ਅਸਾਮੀਆਂ ਨੂੰ ਭਰਿਆ ਜਾ ਸਕੇ।









