ਪੰਜਾਬ ਸਰਕਾਰ ਨੇ ਪੰਜਾਬ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ

0
53
Flod

ਚੰਡੀਗੜ੍ਹ, 3 ਸਤੰਬਰ 2025 : ਪੰਜਾਬ ਵਿਚ ਚੱਲ ਰਹੇ ਹੜ੍ਹ ਵਾਲੇ ਹਾਲਾਤਾਂ ਦੇ ਚਲਦਿਆਂ ਪੰਜਾਬ ਸਰਕਾਰ ਨੇ ਪੰਜਾਬ ਸੂਬੇ ਨੂੰ ਆਫ਼ਤ ਪ੍ਰਭਾਵੀ ਸੂਬਾ (Disaster affected state) ਐਲਾਨ ਦਿੱਤਾ ਹੈ ।

ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ । ਪੰਜਾਬ ਦੇ 23 ਜ਼ਿਲ੍ਹਿਆਂ ਦੇ 1200 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਅਤੇ ਸਥਿਤੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਰਾਹਤ ਕਾਰਜ ਹੋਰ ਤੇਜ਼ ਕਰ ਦਿੱਤੇ ਹਨ ।

ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਨੇ ਦਰਜਨਾਂ ਸ਼ਹਿਰ ਕੀਤੇ ਪਾਣੀ ਪਾਣੀ

ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਸੂਬੇ ਦੇ ਦਰਜਨਾਂ ਸ਼ਹਿਰ ਜਲਥਲ ਹੋਏ ਪਏ ਹਨ । ਇਸ ਦੇ ਨਾਲ ਹੀ ਹਿਮਾਚਲ ਦੀਆਂ ਪਹਾੜੀਆਂ (The hills of Himachal) ਵਿੱਚੋਂ ਆ ਰਹੇ ਪਾਣੀ ਕਰਕੇ ਰਾਵੀ ਅਤੇ ਬਿਆਸ ਤੋਂ ਬਾਅਦ ਸਤਲੁਜ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ ।

ਦੂਜੇ ਪਾਸੇ ਘੱਗਰ ਨਦੀ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ । ਸਤਲੁਜ ਅਤੇ ਘੱਗਰ ਨਦੀ (Sutlej and Ghaggar rivers) ਵਿੱਚ ਪਾਣੀ ਵਧਣ ਕਰਕੇ ਮਾਲਵਾ ਖਿੱਤੇ ਦੇ ਲੋਕਾਂ ਦੇ ਮਨਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਲੋਕ ਵਾਰੋ ਵਾਰੀ ਸਤਲੁਜ ਤੇ ਘੱਗਰ ਦਰਿਆ ਦੇ ਕੰਢੇ ਜਾ ਜਾ ਕੇ ਪਾਣੀ ਦੇ ਪੱਧਰ ’ਤੇ ਨਜ਼ਰ ਮਾਰ ਰਹੇ ਹਨ ਉਥੇ ਹੀ ਸਥਾਨਕ ਪ੍ਰਸ਼ਾਸਨ ਵੱਲੋਂ ਵੀ 24 ਘੰਟੇ ਪਾਣੀ ਦੇ ਪੱਧਰ ’ਤੇ ਨਜ਼ਰ ਰੱਖੀ ਜਾ ਰਹੀ ਹੈ ।

Read More : ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ

LEAVE A REPLY

Please enter your comment!
Please enter your name here