Punjab ਦੇ ਸਰਕਾਰੀ ਡਾਕਟਰਾਂ ਦੀ ਤਨਖਾਹ ‘ਚ ਵਾਧਾ, ਨੋਟੀਫਿਕਸ਼ਨ ਹੋਇਆ ਜਾਰੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਵੱਡੀ ਮੰਗ ਪੂਰੀ ਕਰ ਦਿੱਤੀ ਹੈ। ਸਰਕਾਰ ਨੇ ਪ੍ਰਮੋਸ਼ਨਲ ਪੇ ਸਕੇਲ ਸਕੀਮ ਬਹਾਲ ਕਰ ਦਿੱਤੀ ਹੈ। ਪਿਛਲੀ ਕਾਂਗਰਸ ਸਰਕਾਰ ਨੇ ਸਾਲ 2021 ਵਿੱਚ ਇਸਨੂੰ ਬੰਦ ਕਰ ਦਿੱਤਾ ਸੀ। ਇਸ ਯੋਜਨਾ ਦਾ ਲਾਭ ਲਗਭਗ 2500 ਡਾਕਟਰਾਂ ਨੂੰ ਮਿਲੇਗਾ। ਇਸ ਮੁੱਦੇ ਨੂੰ ਲੈ ਕੇ ਡਾਕਟਰਾਂ ਅਤੇ ਸਰਕਾਰ ਵਿਚਾਲੇ ਕਾਫੀ ਸਮੇਂ ਤੋਂ ਮੀਟਿੰਗ ਚੱਲ ਰਹੀ ਸੀ। ਮੋਡੀਫਾਈਡ ਐਸ਼ੋਰਡ ਕਰੀਅਰ ਪ੍ਰੋਗਰੇਸ਼ਨ ਸਕੀਮ (MACP ਸਕੀਮ) ਬਾਰੇ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਉਨ੍ਹਾਂ ਅਧਿਕਾਰੀਆਂ ‘ਤੇ ਲਾਗੂ ਹੋਵੇਗਾ ਜਿਨ੍ਹਾਂ ਦੀ ਨਿਯੁਕਤੀ 17 ਜੁਲਾਈ, 2020 ਤੋਂ ਪਹਿਲਾਂ ਕੀਤੀ ਗਈ ਹੈ।