ਪੰਜਾਬ ਸਰਕਾਰ ਵੱਲੋਂ IAS ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫਾ ਨਾਮਨਜ਼ੂਰ || Latest News Punjab

0
88

ਪੰਜਾਬ ਸਰਕਾਰ ਵੱਲੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ 

ਭਾਜਪਾ ਉਮੀਦਵਾਰ ਪਰਮਪਾਲ ਕੌਰ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਭਾਵੇਂ ਕੇਂਦਰ ਸਰਕਾਰ ਨੇ ਆਈਏਐੱਸ ਅਧਿਕਾਰੀ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਸੀ ਪਰ ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਨੋਟਿਸ ਜਾਰੀ ਕਰਕੇ ਆਈਏਐੱਸ ਅਧਿਕਾਰੀ ਨੂੰ ਡਿਊਟੀ ’ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।

ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਨੇ ਪੱਤਰ ਵਿੱਚ ਕਿਹਾ ਹੈ ਕਿ ਪਰਮਪਾਲ ਕੌਰ ਨੇ ਵੀਆਰਐੱਸ ਲੈਦ ਦੀ ਅਰਜ਼ੀ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਦੇ ਮਾਤਾ 81 ਸਾਲਾਂ ਦੇ ਹਨ। ਉਨ੍ਹਾਂ ਦੀ ਦੇਖਭਾਲ ਲਈ ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਨੂੰ ਮੁਆਫ ਕਰਨ ਦੀ ਮੰਗ ਕੀਤੀ ਸੀ।

ਤਿੰਨ ਮਹੀਨੇ ਦਾ ਨੋਟਿਸ ਪੀਰੀਅਡ

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਭਾਵੇਂ ਤੁਹਾਡਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ਪਰ ਨਿਯਮਾਂ ਅਨੁਸਾਰ ਤਿੰਨ ਮਹੀਨੇ ਦਾ ਨੋਟਿਸ ਪੀਰੀਅਡ ਮੁਆਫ ਕਰਨ ਦਾ ਅਧਿਕਾਰ ਸੂਬਾ ਸਰਕਾਰ ਕੋਲ ਹੈ। ਪੱਤਰ ਵਿੱਚ ਪੰਜਾਬ ਸਰਕਾਰ ਨੇ ਇਹ ਵੀ ਕਿਹਾ ਕਿ ਆਈਏਐੱਸ ਅਧਿਕਾਰੀ ਨੇ ਆਪਣੇ ਪੱਤਰ ਵਿੱਚ ਜੋ ਕਾਰਨ ਦੱਸੇ ਸਨ, ਉਹ ਉਸ ਦੇ ਉਲਟ ਬਠਿੰਡਾ ਵਿਖੇ ਇਕ ਮਹੀਨੇ ਤੋਂ ਰਾਜਸੀ ਸਰਗਰਮੀਆਂ ਵਿੱਚ ਸ਼ਾਮਲ ਹੋ ਰਹੇ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਆਈਏਐੱਸ ਅਧਿਕਾਰੀਆਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਹੋਰਨਾ ਅਧਿਕਾਰੀਆਂ ਨੂੰ ਵਾਧੂ ਚਾਰਜ ਦੇਣੇ ਪੈ ਰਹੇ ਹਨ।

LEAVE A REPLY

Please enter your comment!
Please enter your name here