ਅੰਮ੍ਰਿਤਸਰ 30 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਕਦਰ ਸਮਰੱਥ ਤੇ ਵਿਕਸਤ ਬਣਾ ਦਿੱਤਾ ਗਿਆ ਹੈ ਕਿ ਹੁਣ ਸਾਡੇ ਸਰਕਾਰੀ ਸਕੂਲ ਵਿਦਿਆਰਥੀਆਂ ਵੱਲੋਂ ਲਏ ਗਏ ਸੁਨਹਿਰੇ ਭਵਿੱਖ ਦੇ ਸੁਪਨੇ ਸਾਕਾਰ ਕਰਨ ਲਈ ਰਾਹ ਦਸੇਰੇ ਸਾਬਤ ਹੋਣਗੇ । ਇਨ੍ਹਾਂ ਵਿਚਾਰਾਂ ਦਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜੰਡਿਆਲਾ ਗੁਰੂ ਹਲਕੇ ਦੇ 07 ਸਰਕਾਰੀ ਸਕੂਲਾਂ ਵਿਖੇ 84 ਲੱਖ 7 ਹਜਾਰ ਰੁਪਏ ਦੀ ਲਾਗਤ ਨਾਲ ਕਰਵਾਏ ਵੱਖ-ਵੱਖ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ।
ਪੰਜਾਬ -ਹਰਿਆਣਾ ਵਿਚਾਲੇ ਪਾਣੀ ਦਾ ਮੁੱਦਾ ਗਰਮਾਇਆ; CM ਮਾਨ ਨੇ ਨਾਇਬ ਸੈਣੀ ਨੂੰ ਲਿਖਿਆ ਪੱਤਰ
ਕੈਬਿਨਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਦਾ ਸੱਤਾ ਸੰਭਾਲਣ ਤੋ ਹੀ ਮੁੱਖ ਤਰਜੀਹ ਸੂਬੇ ਵਿਚ ਸਰਕਾਰੀ ਹਸਪਤਾਲਾਂ ਦਾ ਕਾਇਆ ਕਲਪ ਕਰਨਾ ਅਤੇ ਲੋਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਨੂੰ ਲੈ ਕੇ ਸਾਡੀ ਸਰਕਾਰ ਨੇ ਆਮ ਆਦਮੀ ਕਲੀਨਿਕ,ਸਕੂਲ ਆਫ ਐਮੀਨੈਸ ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਗੁਣਵਤਾ ਭਰਪੂਰ ਸਿੱਖਿਆ ਮਿਲ ਸਕੇ।
ਉਨ੍ਹਾਂ ਅੱਜ ਸਰਕਾਰੀ ਐਲੀਮੈਟਰੀ ਸਕੂਲ ਗਿਲ, ਸਰਕਾਰੀ ਐਲੀਮੈਟਰੀ ਸਕੂਲ ਤੀਰਥਪੁਰ, ਸਰਕਾਰੀ ਐਲੀਮੈਟਰੀ ਸਕੂਲ ਛੀਨਾ, ਸਰਕਾਰੀ ਐਲੀਮੈਟਰੀ ਸਕੂਲ ਮੱਖਣਵਿੰਡੀ,ਸਰਕਾਰੀ ਹਾਈ ਸਕੂਲ ਮੱਖਣਵਿੰਡੀ,ਸਰਕਾਰੀ ਐਲੀਮੈਟਰੀ ਸਕੂਲ ਡੇਰਾ ਬਾਜੀਗਰ ਅਤੇ ਸਰਕਾਰੀ ਐਲੀਮੈਟਰੀ ਸਕੂਲ ਨਿਜਾਮਪੁਰ ਵਿਖੇ ਨਵੇਂ ਕਲਾਸ ਰੂਮ, ਚਾਰਦੀਵਾਰੀ, ਆਂਗਨਵਾੜੀ ਕਮਰੇ, ਕਮਰਿਆਂ ਦਾ ਨਵੀਂਨੀਕਰਨ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਉਨ੍ਹਾਂ ਮਾਪਿਆਂ ਅਤੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਅਵਾਮ ਦੀਆਂ ਮੁਢਲੀ ਜਰੂਰਤਾ ਵਲੋਂ ਕਦੇ ਵੀ ਧਿਆਨ ਸੀ ਨਹੀਂ ਦਿੱਤਾ ਸਗੋਂ ਪੰਜਾਬੀਆਂ ਨੂੰ ਕਿਸੇ ਨਾ ਕਿਸੇ ਮੁੱਦੇ ਤੇ ਗੁਮਰਾਹ ਹੀ ਕਰਦੀਆਂ ਰਹੀਆਂ ਹਨ ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਰਾਜ ‘ਚ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ‘ਸਾਨੂੰ ਰਾਜਨੀਤੀ ਨਹੀਂ ਬਲਕਿ ਸਕੂਲ ਤੇ ਹਸਪਤਾਲ ਬਣਾਉਣੇ ਆਉਂਦੇ ਹਨ ਅਤੇ ਸਿਹਤ ਤੇ ਸਿੱਖਿਆ ਸਾਡੀ ਪਹਿਲੀ ਤਰਜੀਹ ਹੈ।’
ਉਨ੍ਹਾਂ ਵਿਦਿਆਰਥੀਆਂ, ਮਾਪਿਆਂ ,ਅਧਿਆਪਕਾਂ ਅਤੇ ਹਲਕੇ ਦੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਲਿਆ ਕੇ ਰਾਜ ਦੇ ਸਰਕਾਰੀ ਸਕੂਲਾਂ ਨੂੰ ਅਜਿਹੀ ਸਿੱਖਿਆ ਦੇਣ ਦੇ ਕਾਬਲ ਬਣਾਇਆ ਹੈ ਕਿ ਹੁਣ ਸਾਡੇ ਨੌਜਵਾਨ ਡਾਕਟਰ, ਇੰਜੀਨੀਅਰ ਤੇ ਅਧਿਆਪਕ ਬਣਨਗੇ।ਉਨ੍ਹਾਂ ਕਿਹਾ ਕਿ, ‘ਅਸੀਂ, ਇਕੱਲੇ-ਇਕੱਲੇ ਪਿੰਡ ਵਿੱਚ ਦਵਾਈ ਤੇ ਪੜ੍ਹਾਈ ਪਹੁੰਚਾ ਰਹੇ ਹਾਂ ਪਰੰਤੂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲ ਬਰਬਾਦ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।’ ਉਨ੍ਹਾਂ ਲੋਕ ਨੂੰ ਨਸ਼ਿਆਂ ਤੇ ਠੱਲ ਪਾਉਂਣ ਲਈ ਆਰੰਭੀ ਮੁਹਿੰਮ ਚ ਸਾਥ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ ।