ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ ਪੰਜਾਬ ਸਰਕਾਰ

0
140
Punjab government stands

ਚੰਡੀਗੜ੍ਹ, 1 ਸਤੰਬਰ 2025 : ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ (In this hour of natural disaster) ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ । ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ ।

ਲੋਕਾਂ ਦੀਆਂ ਦੁਸ਼ਵਾਰੀਆਂ ਨੂੰ ਆਪਣਾ ਸਮਝ ਕੇ ਮੰਤਰੀ, ਐਮ. ਪੀ. ਤੇ ਵਿਧਾਇਕ ਕਰ ਰਹੇ ਹਨ 24X7 ਕੰਮ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਜਨਾਲਾ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਮੋਹਾਲੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਹਨ ।

ਸੰਕਟ ਵਿੱਚ ਘਿਰੇ ਲੋਕਾਂ ਦੀ ਮਦਦ ਅਤੇ ਮੁੜ ਵਸੇਬਾ ਹੈ ਪ੍ਰਮੁੱਖ ਤਰਜੀਹ

ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਭਾਰੀ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੋਵੇ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਾਬੂਆਣਾ ਅਤੇ ਮਾੜੀਵਾਲਾ ਪਿੰਡਾਂ ਦਾ ਦੌਰਾ ਕੀਤਾ।

ਲੋਕਾਂ ਦੀ ਜਾਨ-ਮਾਲ ਅਤੇ ਅਤੇ ਫਸਲਾਂ ਦੀ ਰਾਖੀ ਤੋਂ ਵੱਧ ਕੁਝ ਕੀਮਤੀ ਨਹੀਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜਾਂ ਦੀ ਜ਼ਿੰਮੇਵਾਰੀ ਸੰਭਾਲੀ ਹੈ ਅਤੇ ਆਪਣੇ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪ੍ਰਭਾਵਿਤ ਸੂਬਾ ਵਾਸੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ । ਉਹ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਸੂਬਾ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜੀਓਂ ਨਿਗਰਾਨੀ ਕਰ ਰਹੇ ਹਨ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਹੈਲਪਲਾਈਨ ਨੰਬਰ 91 87279- 62441 ਜਾਰੀ ਕੀਤਾ ਹੈ। ਇਹ ਹੈਲਪਲਾਈਨ ਨੰਬਰ ਹਰ ਸਮੇਂ ਉਪਲਬਧ ਹੋਵੇਗਾ ।

ਹਰਪਾਲ ਚੀਮਾ, ਹਰਜੋਤ ਬੈਂਸ, ਲਾਲਜੀਤ ਭੁੱਲਰ, ਹਰਭਜਨ ਸਿੰਘ, ਹਰਦੀਪ ਮੁੰਡੀਆ, ਮੋਹਿੰਦਰ ਭਗਤ, ਮੀਤ ਹੇਅਰ ਤੇ ਕੁਲਦੀਪ ਧਾਲੀਵਾਲ ਨੇ ਵੱਖ-ਵੱਖ ਥਾਵਾਂ ਉਤੇ ਸਾਂਭੇ ਮੋਰਚੇ

ਜੇਲ੍ਹ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਖਡੂਰ ਸਾਹਿਬ, ਫਤਿਹਾਬਾਦ ਅਤੇ ਧੂੰਦਾ ਦਾ ਦੌਰਾ ਕੀਤਾ ਅਤੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ, ਭੋਜਨ ਕਿੱਟਾਂ, ਪੀਣ ਵਾਲਾ ਪਾਣੀ ਸਮੇਤ ਰਾਹਤ ਸਮੱਗਰੀ ਅਤੇ ਪਸ਼ੂਧਨ ਲਈ ਚਾਰਾ ਵੰਡਿਆ। ਭੁੱਲਰ ਨੇ ਕਿਹਾ ਕਿ ਸਾਡੀ ਸਰਕਾਰ ਇਸ ਆਫ਼ਤ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਫ਼ਸਲਾਂ ਦੇ ਨੁਕਸਾਨ (ਗਿਰਦਵਰੀ) ਦਾ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਦੇ ਵਿੱਤੀ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕੀਰੀ ਪਿੰਡ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. (Cabinet Minister Harbhajan Singh E. T. O.) ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਕਸਬੇ ਨੇੜੇ ਮਰੜ ਪਿੰਡ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ 50 ਫੁੱਟ ਡੂੰਘੇ ਅਤੇ 200 ਮੀਟਰ ਚੌੜੇ ਟੋਏ ਨੂੰ ਭਰਨ ਵਿੱਚ ਪਿੰਡ ਵਾਸੀਆਂ ਦੀ ਮਦਦ ਕੀਤੀ । ਇਸ ਤੋਂ ਇਲਾਵਾ ਉਨ੍ਹਾਂ ਨੇ ਕੀਰੀ ਪਿੰਡ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ । ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ । ਉਨ੍ਹਾਂ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਕਿ ਸਾਡੀ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹੈ ।

ਰਾਹਤ ਕਾਰਜ ਵਿੱਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਮੈਡੀਕਲ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਜ਼ਰੂਰੀ ਸਮੱਗਰੀ ਵੰਡੀ ਗਈ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ (Cabinet Minister Hardeep Singh Mundian) ਤੇ ਮੋਹਿੰਦਰ ਭਗਤ ਨੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ । ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦੇ ਚੋਗਾਵਾਂ ਰੋਡ ‘ਤੇ ਸਥਿਤ ਦਾਣਾ ਮੰਡੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ । ਇਸ ਰਾਹਤ ਕਾਰਜ ਵਿੱਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਮੈਡੀਕਲ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਜ਼ਰੂਰੀ ਸਮੱਗਰੀ ਵੰਡੀ ਗਈ ।

Read More : ਪੰਜਾਬ ਸਰਕਾਰ ਨੇ ਤਿੰਨ ਤੱਕ ਕਾਲਜ ਯੂਨੀਵਰਸਿਟੀਆਂ ਵੀ ਕੀਤੀਆਂ ਬੰਦ

LEAVE A REPLY

Please enter your comment!
Please enter your name here