ਪੰਜਾਬ ਸਰਕਾਰ ਨੇ ਬਠਿੰਡਾ ਆਰ.ਟੀ.ਏ ਦੇ ਸਕੱਤਰ ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ

0
630

ਪੰਜਾਬ ਸਰਕਾਰ ਵੱਲੋਂ ਬਲਵਿੰਦਰ ਸਿੰਘ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਬਠਿੰਡਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਦਾ ਹੈਡਕੁਆਰਟਰ ਚੰਡੀਗੜ੍ਹ ਵਿਖੇ ਹੋਵੇਗਾ। ਅਧਿਕਾਰੀ ਸਕੱਤਰ, ਪ੍ਰਸੋਨਲ ਦੀ ਪ੍ਰਵਾਨਗੀ ਬਿਨਾਂ ਹੈੱਡਕੁਆਰਟਰ ਨਹੀਂ ਛੱਡੇਗਾ।

ਦਰਅਸਲ 16 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਸੀ, ਜਿਸ ਦੌਰਾਨ ਬਲਵਿੰਦਰ ਸਿੰਘ ਦੇ ਕੰਮਕਾਜ ਵਿੱਚ ਕੁਝ ਖਾਮੀਆਂ ਪਾਈਆਂ ਗਈਆਂ ਸਨ, ਜਿਸ ਨੂੰ ਲੈ ਕੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਕਾਸ ਗਰਗ ਨੂੰ ਜਾਂਚ ਮੁਕੰਮਲ ਕਰ ਕੇ 1 ਹਫਤੇ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ। ਰਿਪੋਰਟ ਆਉਣ ਤੋਂ ਬਾਅਦ ਪੀ.ਸੀ.ਐੱਸ. ਅਧਿਕਾਰੀ ਬਲਵਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲੀ ਦੌਰਾਨ ਅਧਿਕਾਰੀਆਂ ਦਾ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਹੋਵੇਗਾ। ਇਹ ਹੁਕਮ ਮੁੱਖ ਸਕੱਤਰ ਅਨਿਰੁਧ ਤਿਵਾੜੀ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

LEAVE A REPLY

Please enter your comment!
Please enter your name here