ਪੰਜਾਬ ਸਰਕਾਰ ਦੀ ਵੱਡੀ ਕਰਵਾਈ: ਭ੍ਰਿਸ਼ਟਾਚਾਰ ਮਾਮਲੇ ‘ਚ ‘ਆਪ’ ਵਿਧਾਇਕ ਰਮਨ ਅਰੋੜਾ ਹੋਏ ਗ੍ਰਿਫ਼ਤਾਰ

0
122

ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਟੀਮ ਉਸਨੂੰ ਆਪਣੇ ਨਾਲ ਲੈ ਗਈ ਹੈ। ਵਿਜੀਲੈਂਸ ਟੀਮ ਨੇ ਸਵੇਰੇ 8.45 ਵਜੇ ਅਸ਼ੋਕ ਨਗਰ ਸਥਿਤ ਅਰੋੜਾ ਦੇ ਘਰ ਛਾਪਾ ਮਾਰਿਆ। ਜਦੋਂ ਵਿਜੀਲੈਂਸ ਟੀਮ ਪਹੁੰਚੀ ਤਾਂ ਵਿਧਾਇਕ ਅਰੋੜਾ ਕਿਤੇ ਜਾ ਰਹੇ ਸਨ।

ਫਰੀਦਾਬਾਦ: ਰੇਲਵੇ ਸਟੇਸ਼ਨ ‘ਤੇ ਮਿੱਟੀ ਡਿੱਗਣ ਕਾਰਨ 2 ਔਰਤਾਂ ਦੀ ਹੋਈ ਮੌਤ, 2 ਜ਼ਖਮੀ
ਸੂਤਰਾਂ ਅਨੁਸਾਰ ਟੀਮ ਨੇ ਵਿਧਾਇਕ ਦੇ ਨਿੱਜੀ ਸਹਾਇਕ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਜਦਕਿ ਵਿਜੀਲੈਂਸ ਨੇ ਅਜੇ ਤੱਕ ਇਸ ਬਾਰੇ ਕੋਈ ਸਪੱਸ਼ਟ ਬਿਆਨ ਜਾਰੀ ਨਹੀਂ ਕੀਤਾ ਹੈ। ਨਾਲ ਹੀ ਵਿਜੀਲੈਂਸ ਟੀਮ ਨੇ ਵਿਧਾਇਕ ਦੇ ਰਿਸ਼ਤੇਦਾਰ ਰਾਜੂ ਮਦਾਨ ਦੇ ਘਰ ਵੀ ਦੌਰਾ ਕੀਤਾ, ਪਰ ਟੀਮ ਨੂੰ ਉੱਥੇ ਕੁਝ ਨਹੀਂ ਮਿਲਿਆ।

ਦੱਸ ਦਈਏ ਕਿ ਵਿਧਾਇਕ ‘ਤੇ ਜਲੰਧਰ ਨਗਰ ਨਿਗਮ ਰਾਹੀਂ ਲੋਕਾਂ ਨੂੰ ਨੋਟਿਸ ਭੇਜਣ ਦਾ ਦੋਸ਼ ਹੈ। ਫਿਰ, ਪੈਸੇ ਲੈਣ ਤੋਂ ਬਾਅਦ, ਨੋਟਿਸ ਖਾਰਜ ਕਰ ਦਿੱਤੇ ਗਏ। ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਹੈ।

ਕੁਝ ਦਿਨ ਪਹਿਲਾਂ ਅਰੋੜਾ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ। ‘ਆਪ’ ਨੇਤਾ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਦੌਰਾਨ ਰਮਨ ਅਰੋੜਾ ਦੇ ਵਕੀਲ ਨੇ ਕਿਹਾ ਕਿ ਵਿਧਾਇਕ ਦੇ ਘਰ ਛਾਪਾ ਮਾਰਿਆ ਗਿਆ ਸੀ ਪਰ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here