ਪੰਜਾਬ ਸਰਕਾਰ ਵੱਲੋਂ NRIs ਦੀਆਂ ਸ਼ਿਕਾਇਤਾਂ ਦੀ ਰਿਪੋਰਟ ਲਈ ਵਟਸਐਪ ਨੰਬਰ ਲਾਂਚ, ਪੜੋ ਪੂਰੀ ਖਬਰ

0
93
Chief Minister Bhagwant Mann will give appointment letters to 417 youth today, know where the program will be held

ਪੰਜਾਬ ਸਰਕਾਰ ਵੱਲੋਂ NRIs ਦੀਆਂ ਸ਼ਿਕਾਇਤਾਂ ਦੀ ਰਿਪੋਰਟ ਲਈ ਵਟਸਐਪ ਨੰਬਰ ਲਾਂਚ, ਪੜੋ ਪੂਰੀ ਖਬਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ।

ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਦੇ ਏਡੀਜੀਪੀ ਨੂੰ ਭੇਜੀਆਂ ਜਾਣਗੀਆਂ ਸ਼ਿਕਾਇਤਾਂ

ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰਾ ਲਈ ਇਹ ਸ਼ਿਕਾਇਤਾਂ ਸਬੰਧਤ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਦੇ ਏਡੀਜੀਪੀ ਨੂੰ ਭੇਜੀਆਂ ਜਾਂਦੀਆਂ ਹਨ। ਵਧੇਰੇ ਜਾਣਕਾਰੀ ਲਈ ਐਨ.ਆਰ.ਆਈਜ਼ nri.punjab.gov.in ਵੈੱਬਸਾਈਟ ‘ਤੇ ਜਾ ਸਕਦੇ ਹਨ ਅਤੇ ਇਸ ਵੈੱਬਸਾਈਟ ‘ਤੇ ਐਨ.ਆਰ.ਆਈ. ਪੁਲਿਸ ਵਿੰਗ, ਐਨ.ਆਰ.ਆਈ. ਲਈ ਸਟੇਟ ਕਮਿਸਨ ਅਤੇ ਐਨ.ਆਰ.ਆਈ. ਸਭਾ ਸਬੰਧੀ ਵਿਆਪਕ ਜਾਣਕਾਰੀ ਉਪਲੱਬਧ ਹੈ।

ਵੱਖ-ਵੱਖ ਦਸਤਾਵੇਜਾਂ ਦੇ ਕਾਊਂਟਰਸਾਈਨ/ਤਸਦੀਕੀਕਰਨ ਦੀਆਂ ਸਹੂਲਤਾਂ

ਦੱਸ ਦਈਏ ਕਿ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਵਿਦੇਸਾਂ ਵਿੱਚ ਵਸਦੇ ਪੰਜਾਬੀਆਂ ਦੇ ਜਨਮ ਸਰਟੀਫਿਕੇਟ, ਨਾਨ ਏਵੇਲਬਿਲੀਟੀ ਬਰਥ ਸਰਟੀਫਿਕੇਟ (ਅਸੁਲਭਤਾ ਜਨਮ ਸਰਟੀਫਿਕੇਟ), ਜਨਮ ਦੀ ਲੇਟ ਐਂਟਰੀ, ਪੁਲਿਸ ਕਲੀਅਰੈਂਸ, ਮੈਡੀਕਲ ਸਰਟੀਫਿਕੇਟ, ਵਿਦਿਅਕ ਯੋਗਤਾ ਸਬੰਧੀ ਸਰਟੀਫਿਕੇਟ, ਡਰਾਈਵਿੰਗ ਸਰਟੀਫਿਕੇਟ, ਮੌਤ ਦਾ ਸਰਟੀਫਿਕੇਟ, ਵਿਆਹ/ਤਲਾਕ ਦਾ ਸਰਟੀਫਿਕੇਟ, ਡਿਕਰੀ, ਗੋਦ ਲੈਣ ਸਬੰਧੀ ਡੀਡ, ਹਲਫਨਾਮਾ, ਫਿੰਗਰਪਿ੍ਰੰਟ ਅਤੇ ਹੋਰ ਸਰਟੀਫਿਕੇਟ ਆਦਿ ਵਰਗੇ ਵੱਖ-ਵੱਖ ਦਸਤਾਵੇਜਾਂ ਦੇ ਕਾਊਂਟਰਸਾਈਨ/ਤਸਦੀਕੀਕਰਨ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਐਨ.ਆਰ.ਆਈ. ਆਪਣੇ ਘਰਾਂ ਤੋਂ ਹੀ ਆਪਣੇ ਦਸਤਾਵੇਜਾਂ ਦੇ ਕਾਊਂਟਰਸਾਈਨ ਕਰਵਾਉਣ ਲਈ ਈ-ਸਨਦ ਪੋਰਟਲ ‘ਤੇ ਆਨਲਾਈਨ ਬਿਨੈ ਦੇ ਸਕਦੇ ਹਨ।

ਬੈਂਗਲੁਰੂ ‘ਚ Aero ਇੰਡੀਆ-2025 ਦਾ ਹੋਇਆ ਆਗਾਜ਼, ਅਸਮਾਨ ‘ਚ ਗਰਜੇ ਰਾਫੇਲ, ਤੇਜਸ ਅਤੇ ਸੁਖੋਈ, ਦਿਖਾਏ ਹੈਰਾਨੀਜਨਕ ਸਟੰਟ

LEAVE A REPLY

Please enter your comment!
Please enter your name here