ਪੰਜਾਬ ਸਰਕਾਰ ਨੇ 424 VIP ਲੋਕਾਂ ਦੀ ਸੁਰੱਖਿਆ ਵਾਪਿਸ ਲੈ ਲਈ ਸੀ ਪਰ ਬੀਤੇ ਦਿਨੀ ਪੰਜਾਬ ਸਰਕਾਰ ਨੇ ਉਹਨਾਂ 424 ਵੀ ਆਈ ਪੀ ਲੋਕਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ ਜਿਸ ਨੂੰ ਲੈ ਕੇ ਬਹੁਤ ਹੰਗਾਮਾ ਹੋਇਆ ਸੀ ਕਿਉਂਕਿ ਇਹਨਾਂ 424 ਲੋਕਾਂ ਵਿਚ ਸਿੱਧੂ ਮੂਸੇਵਾਲਾ ਵੀ ਸੀ ਜਿਸਦੀ ਸੁਰੱਖਿਆ ਵਿਚ ਕਟੌਤੀ ਮਗਰੋਂ ਉਸਦਾ ਕਤਲ ਕਰ ਦਿੱਤਾ ਗਿਆ ਸੀ।
ਦੱਸ ਦਈਏ ਕਿ ਜਦੋਂ ਇਹ ਮਾਮਲਾ ਹਾਈਕੋਰਟ ਵਿਚ ਪੁੱਜਾ ਸੀ ਤਾਂ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ 6 ਜੂਨ ਦੇ ਮੱਦੇਨਜ਼ਰ ਸੁਰੱਖਿਆ ਵਿਚ ਕਟੌਤੀ ਕੀਤੀ ਗਈ ਹੈ ਪਰ ਉਹ 7 ਜੂਨ ਨੂੰ ਬਹਾਲ ਕਰ ਦਿੱਤੀ ਜਾਵੇਗੀ। ਲੰਘੇ ਕੱਲ੍ਹ ਇਹ ਸੁਰੱਖਿਆ ਬਹਾਲ ਕਰ ਦਿੱਤੀ ਗਈ ਹੈ। ਹੰਗਾਮੇ ਦਾ ਵੱਡਾ ਕਾਰਨ ਸੁਰੱਖਿਆ ਕਟੌਤੀ ਦੀ ਸੂਚੀ ਸੋਸ਼ਲ ਮੀਡੀਆ ‘ਤੇ ਮੀਡੀਆ ਵਿਚ ਲੀਕ ਹੋਣਾ ਸੀ।