ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਕੀਤੇ ਨਵੇਂ ਮਿਆਰ ਕਾਇਮ – ਵਿਧਾਇਕ ਸੰਧੂ

0
10

ਅੰਮ੍ਰਿਤਸਰ, 25 ਅਪ੍ਰੈਲ :ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਦਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਹਲਕਾ ਪੱਛਮੀ ਅਧੀਨ ਪੈਦੇ ਸਰਕਾਰੀ ਪ੍ਰਾਇਮਰੀ ਸਕੂਲ ਗੁਮਟਾਲਾ ਵਿਖੇ 5 ਲੱਖ 60 ਹ਼ਜਾਰ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।ਉਨ੍ਹਾਂ ਕਿਹਾ ਕਿ ਸਕੂਲ ਦੀ ਇਮਾਰਤ ਨੂੰ ਨਵੀ ਦਿੱਖ ਦਿੱਤੀ ਗਈ ਹੈ ਅਤੇ ਕਲਾਸ ਰੂਮ ਦੀ ਮੁਰਮੰਤ ਵੀ ਕੀਤੀ ਗਈ ਹੈ।

ISRO ਦੇ ਸਾਬਕਾ ਮੁਖੀ ਡਾ. ਕੇ. ਕਸਤੂਰੀਰੰਗਨ ਦਾ ਦਿਹਾਂਤ; 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਵਿਧਾਇਕ ਸੰਧੂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਹੋਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਿਆਰ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਉਪਰਾਲੇ ਤਹਿਤ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੇ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ ਭੇਜਣਾ, ਕੈਂਪਸ ਮੈਨੇਜਰ ਤੇ ਸੁਰੱਖਿਆ ਗਾਰਡ ਨਿਯੁਕਤ ਕਰਨਾ, ਬੱਸ ਸੇਵਾ ਸ਼ੁਰੂ ਕਰਨਾ, ਡਿਜੀਟਲ ਸਿਖ਼ਲਾਈ ਨੂੰ ਉਤਸ਼ਾਹਿਤ ਕਰਨਾ ਵਰਗੇ ਕਈ ਉਪਰਾਲੇ ਸ਼ਾਮਲ ਹਨ ।

 

 

 

LEAVE A REPLY

Please enter your comment!
Please enter your name here