2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਪੰਜਾਬ ‘ਚ ਬੰਦ ਰਹਿਣਗੇ ਵਿੱਦਿਅਕ ਅਦਾਰੇ
ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ 2 ਜਨਵਰੀ 2025, ਵੀਰਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਵਿੱਚ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸੇ ਸੰਬੰਧ ਚ ਜਲੰਧਰ ‘ਚ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਲੰਧਰ ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ‘ਚ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਲੁਧਿਆਣਾ ‘ਚ ਨਵੇਂ ਸਾਲ ਦਾ ਜਸ਼ਨ ਹੋਵੇਗਾ ਹੋਰ ਵੀ ਖਾਸ; PAU ਵਿਖੇ Diljit Dosanjh ਦਾ Concert ਅੱਜ