Home News Breaking News ਵੱਡੀ ਖ਼ਬਰ: ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਵੱਡੀ ਖ਼ਬਰ: ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0
ਵੱਡੀ ਖ਼ਬਰ: ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 22 ਮਈ 2025- ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਤੁਰੰਤ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਅਤੇ ਹਾਈ ਕੋਰਟ ਦੀ ਸੁਰੱਖਿਆ ਵਧਾ ਦਿੱਤੀ।

ਧਮਕੀ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਹਾਈ ਕੋਰਟ ਵਿੱਚ ਮੌਜੂਦ ਸਾਰੇ ਵਕੀਲਾਂ ਅਤੇ ਲੋਕਾਂ ਨੂੰ ਹਟਾ ਦਿੱਤਾ ਹੈ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਾਰੇ ਅਦਾਲਤੀ ਕਮਰਿਆਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਦੀ ਇਕ ਵੱਡੀ ਟੀਮ ਕੰਪਲੈਕਸ ਵਿਚ ਪਹੁੰਚ ਗਈ ਹੈ। ਬੰਬ ਨਿਰੋਧਕ ਦਸਤੇ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਚੀਫ਼ ਜਸਟਿਸ ਸਮੇਤ ਕਈ ਅਦਾਲਤੀ ਕਮਰਿਆਂ ਨੂੰ ਸਾਵਧਾਨੀ ਵਜੋਂ ਖਾਲੀ ਕਰਵਾ ਲਿਆ ਗਿਆ ਹੈ ਤੇ ਇਸ ਦੇ ਨਾਲ ਹੀ ਹਾਈ ਕੋਰਟ ਆਉਣ ਜਾਣ ਵਾਲੇ ਰਸਤਿਆਂ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਬੰਬ ਨਿਰੋਧਕ ਦਸਤੇ ਸਮੇਤ ਚੰਡੀਗੜ੍ਹ ਪੁਲਿਸ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਪ੍ਰਸ਼ਾਸਨ ਨੇ ਇਲਾਕੇ ਵਿੱਚ ਵਾਧੂ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ-ਹਰਿਆਣਾ ਹਾਈ ਕੋਰਟ ਦੀ ਪਾਰਕਿੰਗ ਖਾਲੀ ਕਰਵਾ ਦਿੱਤੀ ਗਈ ਹੈ, ਅਤੇ ਸੁਰੱਖਿਆ ਕਾਰਨਾਂ ਕਰਕੇ ਏਲਾਂਟੇ ਮਾਲ ਨੂੰ ਵੀ ਖਾਲੀ ਕਰਵਾ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਫਿਲਹਾਲ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਾਰੇ ਸੁਰੱਖਿਆ ਉਪਾਅ ਯਕੀਨੀ ਬਣਾਏ ਜਾ ਰਹੇ ਹਨ।

LEAVE A REPLY

Please enter your comment!
Please enter your name here