ਲਗਾਤਾਰ ਦੋ ਦਿਨ ਛੁੱਟੀ ਦਾ ਹੋਇਆ ਐਲਾਨ; ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ!
ਚੰਡੀਗੜ੍ਹ ,30 ਜਨਵਰੀ : ਨਵੇਂ ਸਾਲ 2025 ਦਾ ਪਹਿਲਾ ਮਹੀਨਾ ਖਤਮ ਹੋਣ ਵਾਲਾ ਹੈ ਅਤੇ ਦੂਜੇ ਮਹੀਨੇ ਦੀ ਸ਼ੁਰੂਆਤ ਹੋਣ ਵਾਲੀ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਬੱਚੇ ਅਤੇ ਨੌਜਵਾਨ ਲਗਾਤਾਰ ਦੋ ਦਿਨ ਛੁੱਟੀਆਂ ਦਾ ਆਨੰਦ ਲੈ ਸਕਣਗੇ। ਇਹ ਦੋ ਦਿਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ, ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਚੋਣ ਪ੍ਰਕਿਰਿਆ ਦੀ ਹੋਵੇਗੀ ਵੀਡੀਓਗ੍ਰਾਫੀ
ਦੱਸ ਦਈਏ ਕਿ 2 ਫਰਵਰੀ ਨੂੰ ਐਤਵਾਰ ਦਾ ਦਿਨ ਹੈ,ਜਿਸ ਦਿਨ ਕਿ ਹਫਤਾਵਾਰੀ ਛੁੱਟੀ ਹੈ। ਅਗਲੇ ਦਿਨ 3 ਫਰਵਰੀ ਨੂੰ ਬਸੰਤ ਪੰਚਮੀ ਦਾ ਤਿਉਹਾਰ ਹੈ। ਇਸ ਕਾਰਨ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।ਇਹ ਤਿਉਹਾਰ ਬਸੰਤ ਰੁੱਤ ਦੀ ਆਮਦ ਨੂੰ ਵੀ ਦਰਸਾਉਂਦਾ ਹੈ। ਇਸ ਦਿਨ ਲੋਕ ਪੀਲੇ ਕੱਪੜੇ ਪਹਿਨਦੇ ਹਨ ਅਤੇ ਪੀਲੇ ਰੰਗ ਦੇ ਭੋਜਨ ਤਿਆਰ ਕਰਦੇ ਹਨ। ਇਹ ਤਿਉਹਾਰ ਖਾਸ ਕਰਕੇ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ।