ਬਟਾਲਾ, 15 ਮਾਰਚ – ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਲੌਂਗੋਵਾਲ ਖੁਰਦ ਤੋਂ ਸਰਪੰਚ ਸਮੇਤ ਸਮੁੱਚੀ ਪੰਚਾਇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।
ਪਾਰਟੀ ਦਾ ਕਾਫਲਾ ਦਿਨੋ ਦਿਨ ਹੋ ਰਿਹਾ ਵੱਡਾ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਈ ਸਮੁੱਚੀ ਟੀਮ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਲੋਕ ਹਿੱਤ ਲਈ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾਣਗੇ। ਉਨਾਂ ਕਿਹਾ ਕਿ ਆਪ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਪਾਰਟੀ ਦਾ ਕਾਫਲਾ ਦਿਨੋ ਦਿਨ ਵੱਡਾ ਹੋ ਰਿਹਾ ਹੈ।
ਇਹ ਵੀ ਪੜੋ: ਪੰਜਾਬ ਦੇ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਬੱਸਾਂ ਨੂੰ ਦਿਖਾਈ ਹਰੀ ਝੰਡੀ
ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਵਿੱਚ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀ ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀਂ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਉਹ ਵਿਧਾਇਕ ਸ਼ੈਰੀ ਕਲਸੀ ਦੀ ਕਾਰਜਸ਼ੈਲੀ ਅਤੇ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ।