ਪੰਜਾਬ ਦੇ ਇਸ ਸ਼ਹਿਰ ‘ਚ ਦੋ ਦਿਨ ਮੀਟ-ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੁਕਮ ਹੋਏ ਜਾਰੀ
ਜਲੰਧਰ ‘ਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਦੋ ਦਿਨ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦਾ ਐਲਾਨ ਕੀਤਾ ਹੈ। ਪ੍ਰਕਾਸ਼ ਪੁਰਬ ਸਬੰਧੀ 11 ਫਰਵਰੀ ਨੂੰ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 12 ਫਰਵਰੀ ਨੂੰ ਦੇਸ਼ ਭਰ ਵਿੱਚ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਪੜੋ: ਸਾਰਾ ਅਲੀ ਖਾਨ ਨੂੰ ਦੇਖਣ ਆਈ ਭੀੜ ਹੋਈ ਬੇਕਾਬੂ, ਤੋੜੇ ਸਟੇਡੀਅਮ ਦੇ ਗੇਟ
ਜ਼ਿਲ੍ਹਾ ਮੈਜਿਸਟਰੇਟ ਜਲੰਧਰ ਡਾ: ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ “ਇਹ ਫੈਸਲਾ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਅਤੇ ਇਸ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 11 ਫਰਵਰੀ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਿਆ ਗਿਆ ਹੈ।