ਤਰਨਤਾਰਨ ਵਿੱਚ ਮੰਗਲਵਾਰ ਸਵੇਰੇ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਵੱਡਾ ਮੁਕਾਬਲਾ ਹੋਇਆ। ਸਵੇਰੇ ਗਸ਼ਤ ਦੌਰਾਨ, ਪੁਲਿਸ ਨੇ ਸਰਾਏ ਅਮਾਨਤ ਖ਼ਾਂ ਪੁਲਿਸ ਸਟੇਸ਼ਨ ਦੇ ਨੇੜੇ ਪਿੰਡ ਭੂਸੇ ਰੱਖ ਵਿੱਚ ਮੋਟਰਸਾਈਕਲ ‘ਤੇ ਆ ਰਹੇ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲਿਸ ਨੂੰ ਦੇਖ ਕੇ ਦੋਵਾਂ ਨੇ ਪੁਲਿਸ ਵਾਲਿਆਂ ‘ਤੇ ਸਿੱਧੀ ਗੋਲੀਬਾਰੀ ਕਰ ਦਿੱਤੀ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਕਾਰਨ ਇੱਕ ਅਪਰਾਧੀ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ।
ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ; ਪਹਿਲੀ ਵਾਰ 1 ਲੱਖ ਰੁਪਏ ਪ੍ਰਤੀ 10 ਗ੍ਰਾਮ ਹੋਈ ਕੀਮਤ
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ” ਤਰਨਤਾਰਨ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਤੇ ਅਧਾਰਿਤ ਕਰਵਾਈ ਕਰਦਿਆਂ ਦੋ ਵਿਅਕਤੀਆਂ ਸੁਖਦੇਵ ਸਿੰਘ ਉਰਫ ਦੇਵ ਅਤੇ ਸਵਰਨ ਕੁਮਾਰ ਉਰਫ ਘੋੜਾ ਨੂੰ ਸਰਾਏ ਅਮਾਨਤ ਖਾਂ, ਤਰਨਤਾਰਨ ਨੇੜੇ ਗ੍ਰਿਫਤਾਰ ਕਰਕੇ ਹਥਿਆਰਾਂ ਦੀ ਤਸਕਰੀ ਦੇ ਇੱਕ ਵੱਡੇ ਮਾਡਿਊਲ ਨੂੰ ਨਾਕਾਮ ਕੀਤਾ ਗਿਆ। ਦੋਸ਼ੀ ਸੁਖਦੇਵ ਸਿੰਘ ਉਰਫ ਦੇਵ ਨੇ ਪੁਲਿਸ ‘ਤੇ ਗੋਲੀ ਚਲਾਈ ਅਤੇ ਉਹ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖਲ ਕਰਵਾਇਆ ਗਿਆ। ਰਿਕਵਰੀ: ਇੱਕ Glock 9MM ਅਤੇ ਇੱਕ PX5 .30 ਕੈਲੀਬਰ ਪਿਸਤੌਲ, 7 ਜਿੰਦਾ ਕਾਰਤੂਸ, ਅਤੇ 3 ਖਾਲੀ ਸ਼ੈੱਲ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਤਰਨਤਾਰਨ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ। ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।”