‘ਯੁੱਧ ਨਸ਼ਿਆਂ ਵਿਰੁੱਧ’ 150ਵੇਂ ਦਿਨ ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ

0
9
'War on Drugs'

ਚੰਡੀਗੜ੍ਹ, 30 ਜੁਲਾਈ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਨੂੰ ਲਗਾਤਾਰ 150ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 347 ਥਾਵਾਂ ‘ਤੇ ਛਾਪੇਮਾਰੀ (Raids at 347 places) ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫ. ਆਈ. ਆਰਜ਼. ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਸ ਨਾਲ, 150 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,822 ਹੋ ਗਈ ਹੈ । ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ । ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ।

ਆਪਰੇਸ਼ਨ ਦੌਰਾਨ 53 ਐਫ. ਆਈ. ਆਰਜ਼. ਦਰਜ, 3.4 ਕਿਲੋਗ੍ਰਾਮ ਹੈਰੋਇਨ ਬਰਾਮਦ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ (War on drugs) ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ (A 5-member cabinet sub-committee has also been formed) ਕੀਤਾ ਹੈ ।

‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ (More than 180 police teams) ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 362 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ । ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ. ਡੀ. ਪੀ.) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Read More : ’ਯੁੱਧ ਨਸ਼ਿਆਂ ਵਿਰੁੱਧ 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

LEAVE A REPLY

Please enter your comment!
Please enter your name here