ਪੰਜਾਬ ਪੁਲਸ ਵੱਲੋਂ 569 ਥਾਵਾਂ ‘ਤੇ ਛਾਪੇਮਾਰੀ ਕਰਕੇ ਕੀਤੇ ਗਏ 247 ਜਣੇ ਗ੍ਰਿਫ਼ਤਾਰ

0
31
Checking

ਚੰਡੀਗੜ੍ਹ, 30 ਅਪ੍ਰੈਲ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਵਿਰੁੱਧ ਪੰਜਾਬ ਪੁਲਸ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ 99ਵੇਂ ਦਿਨ ਪੰਜਾਬ ਪੁਲਸ (Punjab Police) ਵਲੋਂ ਛਾਪੇਮਾਰੀਆਂ ਤੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ।

ਕਿੰਨਵੇਂ ਦਿਨ ਵਿਚ ਸ਼ਾਮਲ ਹੋਈ ਮੁਹਿੰਮ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਨੇ ‘ਗੈਂਗਸਟਰਾਂ ‘ਤੇ ਵਾਰ’ (Attack on gangsters) ਮੁਹਿੰਮ ਤਹਿਤ 99ਵੇਂ ਦਿਨ ਪੁਲਸ ਨੇ ਸੂਬੇ ਭਰ ਵਿਚ ਗੈਂਗਸਟਰ ਸਾਥੀਆਂ ਨਾਲ ਜੁੜੇ 569 ਪਛਾਣੇ ਅਤੇ ਮੈਪ ਕੀਤੇ ਸਥਾਨਾਂ ‘ਤੇ ਛਾਪੇਮਾਰੀ (Raid) ਕੀਤੀ । ਪੰਜਾਬ ਪੁਲਸ ਮੁਤਾਬਕ ਦੱਸਿਆ ਕਿ ਆਪ੍ਰੇਸ਼ਨ ਦੇ 99ਵੇਂ ਦਿਨ ਦੌਰਾਨ, ਪੁਲਿਸ ਟੀਮਾਂ ਨੇ 247 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 25,018 ਹੋ ਗਈ ਹੈ ।

ਮੁਹਿੰਮ ਦੌਰਾਨ 35 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਕੀਤਾ ਰਿਹਾਅ

ਇਸ ਤੋਂ ਇਲਾਵਾ, 92 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 35 ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ । ਆਪ੍ਰੇਸ਼ਨ ਦੌਰਾਨ, 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਜਨਤਾ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਲਈ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਗੁਪਤ ਰੂਪ ‘ਚ ਸਾਂਝੀ ਕਰ ਸਕਦੀ ਹੈ ।

ਨਸਿਆਂ ਵਿਰੁੱਧ ਮੁਹਿੰਮ ਦੌਰਾਨ 144 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁਤਾਬਕ ‘ਨਸ਼ਿਆਂ ਵਿਰੁੱਧ ਜੰਗ’ (War on drugs) ਮੁਹਿੰਮ ਦੇ 424ਵੇਂ ਦਿਨ, ਪੁਲਸ ਨੇ 144 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 4.1 ਕਿਲੋਗ੍ਰਾਮ ਹੈਰੋਇਨ, 55 ਕਿਲੋਗ੍ਰਾਮ ਭੁੱਕੀ, 647 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 1.13 ਲੱਖ ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ । ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ 61,562 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਹੈ । ਇਸ ਤੋਂ ਇਲਾਵਾ, ਨਸ਼ਾ ਛੁਡਾਊ ਯਤਨਾਂ ਦੇ ਹਿੱਸੇ ਵਜੋਂ ਅੱਜ 42 ਵਿਅਕਤੀਆਂ ਨੂੰ ਇਲਾਜ ਅਤੇ ਪੁਨਰਵਾਸ ਕਰਵਾਉਣ ਲਈ ਉਤਸ਼ਾਹਿਤ ਕੀਤਾ ।

LEAVE A REPLY

Please enter your comment!
Please enter your name here