ਕਪੂਰਥਲਾ ਮਾਡਰਨ ਜੇਲ੍ਹ ਵਿੱਚ ਐਨਡੀਪੀਐਸ ਐਕਟ ਅਧੀਨ ਇੱਕ ਹਵਾਲਾਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਸਾਬਾ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਸਰਬਜੀਤ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਸੀ। ਉਸ ਦੀ ਸਿਹਤ ਅਚਾਨਕ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।
ਪਰਿਵਾਰਿਕ ਮੈਂਬਰਾਂ ਨੇ ਲਾਏ ਗੰਭੀਰ ਦੋਸ਼
ਮ੍ਰਿਤਕ ਸਰਬਜੀਤ ਦੀ ਪਤਨੀ ਪੂਜਾ ਨੇ ਗੰਭੀਰ ਦੋਸ਼ ਲਾਏ ਹਨ। ਉਸ ਦਾ ਕਹਿਣਾ ਹੈ ਕਿ ਪੁਲੀਸ ਨੇ ਉਸ ਦੇ ਪਤੀ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਹੈ। ਪੂਜਾ ਨੇ ਕਿਹਾ ਕਿ ਮੌਤ ਤੋਂ ਇਕ ਦਿਨ ਪਹਿਲਾਂ ਰਾਤ ਨੂੰ ਉਸ ਨੇ ਆਪਣੇ ਪਤੀ ਨਾਲ ਫੋਨ ‘ਤੇ ਗੱਲ ਕੀਤੀ ਸੀ। ਉਸ ਦੇ ਪਤੀ ਨੇ ਦੱਸਿਆ ਸੀ ਕਿ ਉਸ ਨੂੰ ਜੇਲ੍ਹ ਵਿੱਚ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਇਸ ਸਬੰਧੀ ਕੋਤਵਾਲੀ ਪੁਲੀਸ ਨੂੰ ਵੀ ਸੂਚਿਤ ਕੀਤਾ ਸੀ। ਮ੍ਰਿਤਕ ਦੀ ਮਾਂ ਬੇਅੰਤ ਕੌਰ ਨੇ ਵੀ ਪੁਲੀਸ ’ਤੇ ਗੰਭੀਰ ਦੋਸ਼ ਲਾਏ ਹਨ। ਥਾਣਾ ਕੋਤਵਾਲੀ ਦੇ ਐਸਐਚਓ ਕ੍ਰਿਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਮਾਮਲੇ ਦੀ ਜਾਣਕਾਰੀ ਨਹੀਂ ਮਿਲੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
MLA ਡਾ. ਅਜੇ ਗੁਪਤਾ ਦੇ ਘਰ ਪਹੁੰਚੇ ਅਰਵਿੰਦ ਕੇਜਰੀਵਾਲ, ਵਿਧਾਇਕ ਦੇ ਪੁੱਤਰ ਨੂੰ ਦਿੱਤੀ ਵਿਆਹ ਦੀ ਵਧਾਈ