ਪੰਜਾਬ ‘ਚ ਮੀਂਹ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ 8 ਜ਼ਿਲ੍ਹਿਆਂ ‘ਚ ਅਲਰਟ ਹੋਇਆ ਜਾਰੀ
ਚੰਡੀਗੜ੍ਹ : ਪੰਜਾਬ ਦੇ ਲੋਕ ਇਸ ਵੇਲੇ ਜਿਥੇ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ ਓਥੇ ਹੀ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। 8 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਬਰਨਾਲਾ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਅਤੇ ਗਰਜ ਦੇ ਨਾਲ ਤੂਫਾਨ ਦੀ ਵੀ ਸੰਭਾਵਨਾ ਜਤਾਈ ਗਈ ਹੈ।
11 ਜ਼ਿਲ੍ਹਿਆਂ ਵਿੱਚ ਵੀ ਅਲਰਟ ਜਾਰੀ
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੱਜ ਯਾਨੀ ਸ਼ਨੀਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਸੀਤ ਲਹਿਰ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਤੋਂ ਬਾਅਦ ਦਿਨ ਦੇ ਤਾਪਮਾਨ ‘ਚ 3.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਨੋਟੀਫਿਕੇਸ਼ਨ ਜਾਰੀ