ਚੰਡੀਗੜ੍ਹ, 12 ਸਤੰਬਰ 2025 : ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ (Help for flood victims) ਲਈ ਅੱਗੇ ਆਉਂਦਿਆਂ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 10 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ ।
ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ
ਐਸੋਸੀਏਸ਼ਨ ਦੀ ਤਰਫੋਂ ਰਾਸ਼ੀ ਦਾ ਚੈੱਕ ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੂੰ ਪੰਜਾਬ ਸਿਵਲ ਸਕੱਤਰੇਤ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਐਸੋਸੀਏਸ਼ਨ ਦੇ ਅਹੁਦੇਦਾਰ ਤਹਿਸੀਲਦਾਰ ਸੁਖਚਰਨ ਸਿੰਘ ਚੰਨੀ, ਤਹਿਸੀਲਦਾਰ ਹਰਮਿੰਦਰ ਸਿੰਘ ਘੋਲੀਆ, ਨਾਇਬ ਤਹਿਸੀਲਦਾਰ ਹਰਜੋਤ ਸਿੰਘ ਅਤੇ ਨਾਇਬ ਤਹਿਸੀਲਦਾਰ ਪਵਨ ਕੁਮਾਰ ਵੱਲੋਂ ਸੌਂਪਿਆ ਗਿਆ।
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਉਪਰਾਲੇ ਦੀ ਕੀਤੀ ਸ਼ਲਾਘਾ
ਰੈਵੀਨਿਊ ਅਫ਼ਸਰ ਐਸੋਸੀਏਸ਼ਨ (Revenue Officers Association) ਦੇ ਲੋਕ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਐਸੋਸੀਏਸ਼ਨ ਨੇ ਮੁਸੀਬਤ ਵਿੱਚ ਘਿਰੇ ਲੋਕਾਂ ਦੀ ਮਦਦ ਵਾਸਤੇ ਅੱਗੇ ਆ ਕੇ ਸਮਾਜਿਕ ਜ਼ਿੰਮੇਵਾਰੀ ਦੀ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ । ਉਨ੍ਹਾਂ ਕਿਹਾ ਕਿ ਅਜਿਹੇ ਸਮੂਹਿਕ ਯੋਗਦਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ । ਇਸ ਮੌਕੇ ਪੰਜਾਬ ਰਾਜ ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਨੀਲ ਗਰਗ (Neil Garg, Chairman, Punjab State Small Scale Industries) ਅਤੇ ਮਾਲ ਮੰਤਰੀ ਦੇ ਨਿੱਜੀ ਸਕੱਤਰ ਬਲਵਿੰਦਰ ਸਿੰਘ ਵੀ ਮੌਜੂਦ ਸਨ ।
Read More : ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ