ਪੰਜਾਬ ਰੋਡਵੇਜ਼ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ
ਚੰਡੀਗੜ੍ਹ : ਪੰਜਾਬ ਰੋਡਵੇਜ਼ ਕਰਮਚਾਰੀ ਯੂਨੀਅਨ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। 18 ਦਸੰਬਰ ਨੂੰ ਸੂਬੇ ਦੇ ਸਾਰੇ ਡਿਪੂਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ। 2 ਜਨਵਰੀ ਨੂੰ ਹੜਤਾਲ ਕੀਤੀ ਜਾਵੇਗੀ ਅਤੇ 7 ਜਨਵਰੀ ਨੂੰ ਮੁੱਖ ਮੰਤਰੀ ਨਿਵਾਸ ‘ਤੇ ਧਰਨਾ ਦੇਣ ਦੀ ਗੱਲ ਵੀ ਆਖੀ ਗਈ ਹੈ।
ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਿੱਚ ਹੋ ਰਹੀ ਦੇਰੀ ਸਬੰਧੀ ਰੋਸ
ਪੰਜਾਬ ਰੋਡਵੇਜ਼ ਕਰਮਚਾਰੀ ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਨ ਦੀ ਗੱਲ ਕੀਤੀ ਗਈ ਸੀ, ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਵੀ ਕੀਤੀ ਸੀ, ਪਰ ਸਥਿਤੀ ਜਿਵੇ ਦੀ ਤਿਵੈ ਹੈ, ਕੋਈ ਵੀ ਨਵੀਆਂ ਬੱਸਾਂ ਸ਼ਾਮਲ ਨਹੀਂ ਕੀਤੀਆਂ ਗਈਆਂ ਹਨ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਤਾਂ ਦੂਰ ਦੀ ਗੱਲ ਹੈ, ਸਗੋਂ ਕੱਚੇ ਮੁਲਾਜ਼ਮਾਂ ਨੂੰ 15 ਤੋਂ 20 ਤਰੀਕ ਤੱਕ ਤਨਖ਼ਾਹਾਂ ਹੀ ਨਹੀਂ ਮਿਲ ਰਹੀਆਂ,
ਇਹ ਵੀ ਪੜੋ: ਪੰਜਾਬ ਦੇ ਕਈ ਸ਼ਹਿਰਾਂ ‘ਚ NIA ਵੱਲੋਂ ਛਾਪੇਮਾਰੀ
ਇਸ ਤੋਂ ਇਲਾਵਾ ਓਹਨਾ ਕਿਹਾ ਸੀ.ਐਮ ਮਾਨ ਨੇ 1 ਜੁਲਾਈ ਨੂੰ ਮੀਟਿੰਗ ਕਰਕੇ ਇੱਕ ਕਮੇਟੀ ਬਣਾਈ ਸੀ, ਜਿਸ ਵਿੱਚ ਸਰਕਾਰ ਦੀ ਨੀਤੀ ਬਣਾਉਣ ਦੀ ਗੱਲ ਹੋਈ ਸੀ। ਅਤੇ ਸਰਕਾਰੀ ਬੱਸਾਂ ਵਧਾਉਣ ਦੀ ਗੱਲ ਕੀਤੀ ਗਈ ਸੀ ਪਰ 5 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕੱਚੇ ਕਾਮਿਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਨਾਕਾਮ ਸਾਬਤ ਹੋਈ ਹੈ, ਜਿਸ ਕਾਰਨ ਉਨ੍ਹਾਂ ਨੂੰ ਸੜਕ ਜਾਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸਾਂ ਦਿੱਲੀ ਵਿੱਚ ਦਾਖਲ ਹੋ ਰਹੀਆਂ ਹਨ ਪਰ ਸਰਕਾਰੀ ਬੱਸਾਂ ਨੂੰ ਰੋਕ ਦਿੱਤਾ ਗਿਆ ਹੈ। ਓਹਨਾ ਕਿਹਾ ਕਿ ਜੇਕਰ ਟਰਾਂਸਪੋਰਟ ਮੰਤਰੀ ਨੇ ਸਾਡੀਆਂ ਗੱਲਾਂ ‘ਤੇ ਗੌਰ ਨਾ ਕੀਤਾ ਤਾਂ ਅਸੀਂ ਆਉਣ ਵਾਲੇ ਦਿਨਾਂ ‘ਚ ਸੰਘਰਸ਼ ਹੋਰ ਤੇਜ਼ ਕਰਾਂਗੇ ਅਤੇ ਅਸੀਂ 18 ਦਸੰਬਰ ਨੂੰ ਸੰਘਰਸ਼ ਸਬੰਧੀ ਐਲਾਨ ਕਰਾਂਗੇ।