40 ਹਜ਼ਾਰ ਰਿਸ਼ਵਤ ਲੈਂਦਾ ਪੰਜਾਬ ਰੋਡਵੇਜ਼ ਦਾ ਸੁਪਰਡੈਂਟ ਗ੍ਰਿਫ਼ਤਾਰ

0
1
Vizilence

ਚੰਡੀਗੜ੍ਹ, 6 ਅਕਤੂਬਰ 2025 : ਪੰਜਾਬ ਦੇ ਸ਼ਹਿਰ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 (Punjab Roadways Depot-1, Jalandhar) ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਅੱਜ ਚੌਕਸੀ ਵਿਭਾਗ ਵਲੋਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ ।

ਕੀ ਦੱਸਿਆ ਚੌਕਸੀ ਬਿਊਰੋ ਨੇ

ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸਿ਼ਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ । ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ ।

ਸਿ਼ਕਾਇਤਕਰਤਾ ਦੀ ਬੇਨਤੀ ‘ਤੇ ਸੁਪਰਡੈਂਟ ਇਸ ਕੰਮ ਲਈ 40 ਹਜ਼ਾਰ ਰੁਪਏ ਲੈਣ ਲਈ ਹੋ ਗਿਆ ਸੀ ਸਹਿਮਤ

ਸਿ਼ਕਾਇਤਕਰਤਾ ਦੀ ਬੇਨਤੀ ‘ਤੇ ਸੁਪਰਡੈਂਟ ਇਸ ਕੰਮ ਲਈ 40 ਹਜ਼ਾਰ ਰੁਪਏ (40 thousand rupees) ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ । ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1 ਲੱਖ 54 ਹਜ਼ਾਰ ਰੁਪਏ ਹਾਸਲ ਕਰ ਚੁੱਕਾ ਹੈ ।

ਸਿ਼ਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਵਿਛਾਇਆ ਸੀ ਜਾਲ

ਬੁਲਾਰੇ ਨੇ ਦੱਸਿਆ ਕਿ ਇਸ ਸਿ਼ਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ (Vigilance Bureau) ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਸੁਪਰਡੈਂਟ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Read More : ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

LEAVE A REPLY

Please enter your comment!
Please enter your name here