ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 8ਵੀਂ ਜਮਾਤ ਦਾ ਨਤੀਜਾ; ਹੁਸ਼ਿਆਰਪੁਰ ਦੇ ਪੁਨੀਤ ਨੇ ਕੀਤਾ Top

0
128

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। 10 ਹਜ਼ਾਰ 471 ਸਕੂਲਾਂ ਦੇ ਕੁੱਲ 2 ਲੱਖ 90 ਹਜ਼ਾਰ 471 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2 ਲੱਖ 82 ਹਜ਼ਾਰ 627 ਪ੍ਰੀਖਿਆਰਥੀ ਪਾਸ ਹੋਏ। ਪ੍ਰੀਖਿਆ ਦਾ ਨਤੀਜਾ 97.30 ਫੀਸਦੀ ਰਿਹਾ ਹੈ।ਨਤੀਜਾ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ 100 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਜਦਕਿ ਸੰਤ ਮੋਹਨ ਦਾਸ ਮੈਮੋਰੀਅਲ ਸੈਕੰਡਰੀ ਸਕੂਲ ਕੋਟ ਸੁਖੀਆ, ਫਰੀਦਕੋਟ ਦੀ ਨਵਜੋਤ ਕੌਰ 100 ਫੀਸਦੀ ਅੰਕ ਪ੍ਰਾਪਤ ਕਰਕੇ ਦੂਜੇ ਸਥਾਨ ‘ਤੇ ਰਹੀ। ਨਵਜੋਤ ਕੌਰ ਗੁਰੂ ਨਾਨਕ ਪਬਲਿਕ ਸੈਕੰਡਰੀ ਸਕੂਲ, ਚੰਨਣ ਕੇ, ਅੰਮ੍ਰਿਤਸਰ ਨੇ 99.83 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਮਨੋਜ ਕੁਮਾਰ ਦੇ ਅੰਤਿਮ ਦਰਸ਼ਨਾਂ ਲਈ ਪੁੱਜੇ ਸੈਲੇਬਸ; ਭਾਵੁਕ ਨਜ਼ਰ ਆਏ ਧਰਮਿੰਦਰ- ਰਵੀਨਾ ਟੰਡਨ ਸਣੇ ਕਈ ਅਦਾਕਾਰ

LEAVE A REPLY

Please enter your comment!
Please enter your name here