ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 1 ਅਪ੍ਰੈਲ ਤੋਂ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ

0
143

ਚੰਡੀਗੜ੍ਹ, 29 ਮਾਰਚ: ਪੰਜਾਬ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਦੇ ਨਾਲ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣਗੇ। ਇਹ ਫੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ ਅਤੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।

ਮੰਨਿਆ ਜਾ ਰਿਹਾ ਹੈ ਕਿ ਜੇਕਰ ਇਸ ਦੌਰਾਨ ਗਰਮੀ ਵਧਦੀ ਹੈ ਜਾਂ ਕੋਈ ਐਮਰਜੈਂਸੀ ਪੈਦਾ ਹੋ ਜਾਂਦੀ ਹੈ ਤਾਂ ਸਰਕਾਰ ਉਸ ਤੋਂ ਪਹਿਲਾਂ ਹੀ ਇਸ ਸਬੰਧੀ ਕੋਈ ਫੈਸਲਾ ਲੈ ਸਕਦੀ ਹੈ। ਇਸ ਤੋਂ ਪਹਿਲਾਂ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸੀ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਇਹੀ ਸੀ।

LEAVE A REPLY

Please enter your comment!
Please enter your name here