ਖੰਨਾ (ਲੁਧਿਆਣਾ) : ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਿਦਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਖੰਨਾ ਵਿਖੇ ਸਰਕਾਰੀ ਸਕੂਲ ਅੰਦਰ ਬਣੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਹੈ।
ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦਾ ਕਤਲ ਮਾਮਲਾ: ਪੁਲਿਸ ਵੱਲੋਂ ਪੰਜ ਮੁਲਜ਼ਮ ਗ੍ਰਿਫਤਾਰ
ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਵਿੱਚ ਬਣਾਈ ਗਈ ਇਹ ਸ਼ੂਟਿੰਗ ਰੇਂਜ ਲੁਧਿਆਣਾ ਜ਼ਿਲ੍ਹੇ ਦੇ ਕਿਸੇ ਸਰਕਾਰੀ ਸਕੂਲ ਅੰਦਰ ਬਣੀ ਪਹਿਲੀ ਸ਼ੂਟਿੰਗ ਰੇਂਜ ਹੈ। ਪੰਜ ਟਾਰਗੇਟ ਦੀ ਇਸ ਸ਼ੂਟਿੰਗ ਰੇਂਜ ‘ਤੇ 5 ਲੱਖ ਰੁਪਏ ਦਾ ਖਰਚਾ ਆਇਆ ਹੈ। ਸ਼ੂਟਿੰਗ ਰੇਂਜ ਸਮੇਤ ਕੁੱਲ 71.15 ਲੱਖ ਰੁਪਏ ਨਾਲ ਹਲਕੇ ਦੇ ਪੰਜ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ ਗਿਆ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ੂਟਿੰਗ ਖੇਡ ਵਿੱਚ ਪੰਜਾਬ ਦੇ ਖਿਡਾਰੀ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟ ਰਹੇ ਹਨ। ਹੁਣ ਇਸ ਖੇਡ ਦੀ ਸਕੂਲ ਪੱਧਰ ਤੋਂ ਸਿਖਲਾਈ ਸ਼ੁਰੂ ਕਰਵਾ ਕੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਖਿਡਾਰੀ ਹੋਰ ਮੈਡਲ ਜਿੱਤ ਸਕਣ ਦੇ ਸਮਰੱਥ ਹੋ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਦਿਸ਼ਾ ਤੇ ਦਸ਼ਾ ਸੁਧਾਰਣ ਵਿੱਚ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖੰਨਾ ਹਲਕੇ ਦੇ ਕਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਸਮੇਤ ਸਕੂਲਾਂ ਦੀ ਨੁਹਾਰ ਬਦਲਣ ਸਬੰਧੀ ਉਦਘਾਟਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਦਾ ਸਿਲਸਿਲਾ ਜਾਰੀ ਰਹੇਗਾ।
ਸੌਂਦ ਨੇ ਦੱਸਿਆ ਕਿ ਸਾਰੇ ਸਰਕਾਰੀ ਸਕੂਲਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕਰਵਾਇਆ ਜਾ ਰਿਹਾ ਹੈ ਤਾਂ ਜੋ ਵਿਿਦਆਰਥੀ ਨਾ ਸਿਰਫ ਪੜ੍ਹਾਈ ਵਿੱਚ ਹੀ ਬਲਕਿ ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ਵਿੱਚ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ। ਕੈਬਨਿਟ ਮੰਤਰੀ ਨੇ ਵਿਿਦਆਰਥੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਇਸ ਗੱਲ ‘ਤੇ ਮਾਣ ਮਹਿਸੂਸ ਕਰਨ ਕਿ ਉਹ ਸਰਕਾਰੀ ਸਕੂਲਾਂ ਦੇ ਵਿਿਦਆਰਥੀ ਹਨ ਕਿਉਂ ਕਿ ਜਿਹੜੀਆਂ ਸਹੂਲਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੀ ਹੈ ਉਹ ਬਹੁਤ ਸਾਰੇ ਨਿੱਜੀ ਸਕੂਲਾਂ ਨਾਲੋਂ ਵੀ ਬਿਹਤਰ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ।