ਬਟਾਲਾ- ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰਾਜੇਸ਼ ਸ਼ਰਮਾ ਅਤੇ ਪਰਮਜੀਤ ਕੋਰ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ ‘ਤਹਿਤ ਗੁਰਦਾਸਪੁਰ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਅੱਜ 19 ਅਪ੍ਰੈਲ ਨੂੰ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਰੰਥਗੜ, ਪੁਰਾਣਾ ਪਿੰਡ, ਮੜੀਆਂਵਾਲ, ਬਰਾਂਚ ਨੰਬਰ-1 ਬਟਾਲਾ, ਨਵਾਂ ਪਿੰਡ ਅਤੇ ਸਰਕਾਰੀ ਮਿਡਲ ਸਕੂਲ ਪੁਰਾਣਾ ਪਿੰਡ ਵਿਖੇ ਲੱਖਾਂ ਰੁਪਏ ਦੇ ਕਰਵਾਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।
ਇਸੇ ਤਰ੍ਹਾਂ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਫਤਿਹਗੜ੍ਹ ਚੂੜੀਆਂ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਕਾਦੀਆਂ ਰਾਜਪੂਤਾਂ, ਡੁੱਲਟ, ਕਾਲਾ ਅਫਗਾਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੀਏ ਕੇ ਬਾਂਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕਾਦੀਆਂ, ਡੇਰਾ ਬਾਬਾ ਨਾਨਕ, ਗੁਰਦਾਸਪੁਰ ਅਤੇ ਦੀਨਾਨਗਰ ਵਿਖੇ ਵੀ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।









