ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਅੱਜ ਫਿਨਲੈਂਡ ਲਈ ਰਵਾਨਾ ਹੋਵੇਗਾ। ਇਹ ਸਿਖਲਾਈ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਟੀਮ ਨੂੰ ਮਿਲ ਕੇ ਰਵਾਨਾ ਕਰਨਗੇ। ਇਸ ਮੌਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਸਵੇਰੇ 10.30 ਵਜੇ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਵੀ ਸ਼ਿਰਕਤ ਕਰਨਗੇ।
ਇਹ ਵੀ ਪੜੋ : ਨੌਂ ਮਹੀਨਿਆਂ ਬਾਅਦ ਸੁਨੀਤਾ ਵਿਲੀਅਮਸ ਦੀ ‘ਘਰ ਵਾਪਸੀ’; ਸਪੇਸਐਕਸ ਵੱਲੋਂ ਕਰੂ-10 ਮਿਸ਼ਨ ਲਾਂਚ
ਦੱਸ ਦਈਏ ਕਿ ਫਿਨਲੈਂਡ ਲਈ ਅਧਿਆਪਕਾਂ ਦਾ ਇਹ ਦੂਜਾ ਬੈਚ ਹੈ, ਜਿਨ੍ਹਾਂ ਨੂੰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦੇ ਤਹਿਤ, ਸਰਕਾਰ ਨੇ ਤੁਰਕੂ ਯੂਨੀਵਰਸਿਟੀ ਨਾਲ ਇੱਕ ਸਮਝੌਤਾ ਪੱਤਰ (ਐਮਓਯੂ) ਕੀਤਾ ਹੈ। ਜਿਸ ਤਹਿਤ ਅਧਿਆਪਕਾਂ ਨੂੰ ਇੱਕ ਹਫ਼ਤੇ ਦੀ ਸਿਖਲਾਈ ਪੰਜਾਬ ਵਿੱਚ ਅਤੇ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ਵਿੱਚ ਹੋਵੇਗੀ।ਸਰਕਾਰ ਦਾ ਉਦੇਸ਼ ਇਸ ਸਿਖਲਾਈ ਪ੍ਰੋਗਰਾਮ ਰਾਹੀਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਅਤੇ ਕਲਾਸ ਰੂਮ ਦੇ ਡਰ ਨੂੰ ਖਤਮ ਕਰਨਾ ਹੈ।