ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

0
89
The 3-day monsoon session of Punjab Vidhan Sabha is going to start from today

ਚੰਡੀਗੜ੍ਹ, 28 ਮਾਰਚ 2025 – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ‘ਚ ਬਜਟ ਇਜਲਾਸ ਦਾ ਅੱਜ ਅਖ਼ੀਰਲਾ ਦਿਨ ਸੀ। ਸਭ ਤੋਂ ਪਹਿਲਾਂ ਪ੍ਰਸ਼ਨਕਾਲ ਦੌਰਾਨ ਵਿਧਾਇਕਾਂ ਅਤੇ ਮੰਤਰੀਆਂ ਵਿਚਾਲੇ ਸਵਾਲ-ਜਵਾਬ ਹੋਏ। ਫਿਰ ਜ਼ੀਰੋ ਆਵਰ ‘ਚ ਗੰਭੀਰ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ।

ਇਸ ਤੋਂ ਬਾਅਦ ਪੰਜਾਬ ਸਟੇਟ ਕਮਿਸ਼ਨ ਫਾਰ ਐੱਨ. ਆਰ. ਆਈ. ਦੀ ਸਲਾਨਾ ਰਿਪੋਰਟ ਸਣੇ ਕੁੱਲ 7 ਰਿਪੋਰਟਾਂ ਸਦਨ ਅੰਦਰ ਪੇਸ਼ ਕੀਤੀਆਂ ਗਈਆਂ। ਉੱਥੇ ਹੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਜਲ ਪ੍ਰਦੂਸ਼ਣ ਦੀ ਰੋਕਥਾਮ, ਕੰਟਰੋਲ ਅਤੇ ਪਾਣੀ ਦੀ ਸ਼ੁੱਧਤਾ ਨੂੰ ਬਹਾਲ ਕਰਨ ਲਈ ਇਕ ਪ੍ਰਸਤਾਵ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ‘ਚ ਪਾਸ ਕਰ ਦਿੱਤਾ ਗਿਆ। ਵਿਧਾਨ ਸਭਾ ਦੀਆਂ 4 ਕਮੇਟੀਆਂ ਦੇ ਗਠਨ ਦੇ ਵੀ ਪ੍ਰਸਤਾਵ ਵੀ ਸਦਨ ‘ਚ ਪਾਸ ਕੀਤੇ ਗਏ।

ਇਹ ਵੀ ਪੜ੍ਹੋ: ਜਿਮ ਟ੍ਰੇਨਰ ਕਤਲ ਮਾਮਲਾ: ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀ ਮੈਕਲੋਡਗੰਜ ਤੋਂ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

ਜਾਣੋ ਕਿਹੜੇ-ਕਿਹੜੇ ਬਿੱਲ ਹੋਏ ਪਾਸ
1. ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਪੇਸ਼ ਕੀਤਾ ‘ਦਿ ਇੰਡੀਅਨ ਸਟੈਂਪ (ਪੰਜਾਬ ਸੋਧਨਾ) ਬਿੱਲ-2025’ ਪਾਸ ਕੀਤਾ ਗਿਆ।
2. ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਪੇਸ਼ ਕੀਤਾ ‘ਦਿ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ) ਬਿੱਲ-2025’ ਪਾਸ ਕੀਤਾ ਗਿਆ।
3. ਕੈਬਨਿਟ ਮੰਤਰੀ ਵਰਿੰਦਰ ਕੁਮਾਰ ਗੋਇਲ ਵਲੋਂ ਪੇਸ਼ ਕੀਤਾ ਗਿਆ ‘ਦਿ ਪੰਜਾਬ ਰੇਗੂਲੇਸ਼ਨ ਆਫ ਕਰੱਸ਼ਰ ਯੂਨਿਟਜ਼ ਐਂਡ ਸਟਾਕਿਸਟਸ ਐਂਡ ਰਿਟੇਲਰਜ਼ ਬਿੱਲ-2025’ ਪਾਸ ਕੀਤਾ ਗਿਆ।

LEAVE A REPLY

Please enter your comment!
Please enter your name here