ਕੇਂਦਰੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਪੰਜਾਬ ਵਿਧਾਨ ਸਭਾ ਨੇ ਕੀਤਾ ਰੱਦ, ਪੜੋ CM ਮਾਨ ਨੇ ਕੀ ਕਿਹਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਜਾਰੀ ਹੈ। ਇਸ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਵਿਰੁੱਧ ਪ੍ਰਸਤਾਵ ਪੇਸ਼ ਕੀਤਾ। ਇਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਰਾਜ ਦੀਆਂ ਸ਼ਕਤੀਆਂ ਹਥਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਕੀਤਾ ਗਿਆ।
ਅਸੀਂ ਇਸ ਮਤੇ ਨੂੰ ਰੱਦ ਕਰਦੇ ਹਾਂ: CM ਮਾਨ
ਸੈਸ਼ਨ ‘ਚ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ” ਮੈਂ ਇਨਫੈਕਸ਼ਨ ਕਾਰਨ ਪਿਛਲੇ ਦਿਨ ਇਥੇ ਨਹੀਂ ਪਹੁੰਚ ਸਕਿਆ ਪਰ ਅੱਜ ਇਸ ਲਈ ਆਇਆ ਹਾਂ ਕਿਉਂਕਿ ਅੱਜ ਪੰਜਾਬ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਕਿਸਾਨੀ ਦੇ ਮੁੱਦੇ ‘ਤੇ ਚਰਚਾ ਹੋ ਰਹੀ ਹੈ। ਸੀਐਮ ਮਾਨ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਜੋ ਮਤਾ ਲੈ ਕੇ ਆਏ ਸਨ, ਅਸੀਂ ਪਹਿਲਾਂ ਹੀ ਕੇਂਦਰ ਨੂੰ ਲਿਖਤੀ ਰੂਪ ਵਿੱਚ ਵੀ ਕਹਿ ਚੁੱਕੇ ਹਾਂ ਤੇ ਅੱਜ ਵੀ ਇਸ ਸਦਨ ਵਿੱਚ ਅਸੀਂ ਇਸ ਮਤੇ ਨੂੰ ਰੱਦ ਕਰਦੇ ਹਾਂ।
ਸਿਰਫ ਸ਼ਬਦਾਂ ਦੀ ਹਰ ਫੇਰ
ਉਨ੍ਹਾਂ ਕਿਹਾ ਕਿ “ਕੇਂਦਰ ਨੇ ਇਸ ਰਾਹੀਂ ਸਿਰਫ ਸ਼ਬਦਾਂ ਦੀ ਹਰ ਫੇਰ ਕਰਕੇ ਇਸ ਮਤੇ ਨੂੰ ਲਿਆਂਦਾ ਹੈ, ਪਰ ਅਸੀਂ ਇਸ ਨੂੰ ਸਵੀਕਾਰ ਨਹੀਂ ਕਰਦੇ। 800 ਦੇ ਕਰੀਬ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਅਤੇ ਮੁੜ ਚੱਲ ਰਹੀਆਂ ਹਨ ਪਰ ਐਮਐਸਪੀ ‘ਤੇ ਕੋਈ ਚਰਚਾ ਨਹੀਂ ਹੋਈ।”
 
			 
		