ਚੰਡੀਗੜ੍ਹ, 19 ਜੁਲਾਈ 2025 : ਪੰਜਾਬ ਵਿਧਾਨ ਸਭਾ (Punjab Legislative Assembly) ਦੇ ਸਪੀਕਰ ਵਲੋਂ 15 ਜੁਲਾਈ ਨੂੰ ਹੋਈ ਪੰਜਾਬ ਵਿਧਾਨ ਸਭਾ ਦੀ ਮੀਟਿੰਗ ਦੌਰਾਨ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ- 2025 (Prevention of Offences against Sacred Religious Texts Bill-2025) ਸਿਲੈਕਟ ਕਮੇਟੀ ਨੂੰ ਸੌਂਪਣ ਸਬੰਧੀ ਸਰਬ-ਸੰਮਤੀ ਨਾਲ ਪਾਸ ਹੋਏ ਮਤੇ ਅਨੁਸਾਰ ਇਸ ਬਿੱਲ ਤੇ ਸਿਲੈਕਟ ਕਮੇਟੀ ਵਿੱਚ ਕੰਮ-ਕਾਰ ਕਰਨ ਲਈ ਪੰਜਾਬ ਵਿਧਾਨ ਸਭਾ ਦੇ 15 ਮੈਂਬਰਾਂ ਦੀ ਕਮੇਟੀ ਦੀ ਸੂਚੀ (List of 15-member committee) ਜਾਰੀ ਕੀਤੀ ਗਈ ਹੈ ।
ਕੌਣ ਕੌਣ ਹਨ 15 ਮੈਂਬਰੀ ਕਮੇਟੀ ਵਿਚ
ਡਾ. ਇੰਦਰਬੀਰ ਸਿੰਘ ਨਿੱਜਰ, ਡਾ. ਅਜੇ ਗੁਪਤਾ, ਡਾ. ਅਮਨਦੀਪ ਕੌਰ ਅਰੋੜਾ, ਸ਼੍ਰੀਮਤੀ ਇੰਦਰਜੀਤ ਕੌਰ ਮਾਨ, ਜਗਦੀਪ ਕੰਬੋਜ਼, ਜੰਗੀ ਲਾਲ ਮਹਾਜਨ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ੍ਰੀਮਤੀ ਨੀਨਾ ਮਿੱਤਲ, ਪ੍ਰੋ. ਬਲਜਿੰਦਰ ਕੌਰ, ਪ੍ਰਿੰ. ਬੁੱਧ ਰਾਮ, ਬ੍ਰਮ ਸ਼ੰਕਰ ਜਿੰਪਾ, ਬਲਵਿੰਦਰ ਸਿੰਘ ਧਾਲੀਵਾਲ, ਮਦਨ ਲਾਲ ਬੱਗਾ, ਮਨਪ੍ਰੀਤ ਸਿੰਘ ਇਯਾਲੀ, ਮੁਹੰਮਦ ਜ਼ਮੀਲ ਉਰ ਰਹਿਮਾਨ ਸ਼ਾਮਲ ਹਨ। ਇਸ ਤੋ਼ ਇਲਾਵਾ ਡਾ. ਇੰਦਰਬੀਰ ਸਿੰਘ ਨਿੱਜਰ ਵਿਧਾਇਕ ਨੂੰ ਇਸ ਕਮੇਟੀ ਦਾ ਸਭਾਪਤੀ ਨਿਯੁਕਤ ਕੀਤਾ ਗਿਆ ਹੈ ।
ਸਿਲੈਕਟ ਕਮੇਟੀ ਵਲੋਂ ਕੀਤੀ ਜਾਵੇਗੀ ਆਪਣੀ ਰਿਪੋਰਟ 6 ਮਹੀਨੇ ਦੇ ਅੰਦਰ-ਅੰਦਰ ਪੇਸ਼
ਪੰਜਾਬ ਵਿਧਾਨ ਸਭਾ ਦੀ ਕਾਰਜ ਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਨਿਯਮ 215(2) ਅਧੀਨ ਐਡਵੋਕੇਟ ਜਨਰਲ, ਪੰਜਾਬ ਇਸ ਕਮੇਟੀ ਦੇ ਐਕਸ-ਆਫਿਸੀਓ ਮੈਂਬਰ ਹੋਣਗੇ ਅਤੇ ਇਸ ਸਿਲੈਕਟ ਕਮੇਟੀ ਵਲੋਂ ਆਪਣੀ ਰਿਪੋਰਟ 6 ਮਹੀਨੇ (Report 6 months) ਦੇ ਅੰਦਰ-ਅੰਦਰ ਪੇਸ਼ਕੀਤੀ ਜਾਵੇਗੀ ।
Read More : ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬ-ਸੰਮਤੀ ਨਾਲ ਪਾਸ