ਪੰਜਾਬ ਦੇ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਮ ਲੋਕਾਂ ਅਤੇ ਪੰਜਾਬ ਦੇ ਇਮਾਨਦਾਰ ਅਧਿਕਾਰੀਆਂ ਨੂੰ ਭ੍ਰਿਸ਼ਟ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਵਿਰੁੱਧ ਜਾਣਕਾਰੀ ਮੁਹੱਈਆ ਕਰਵਾਉਣ ਜਾਂ ਟੋਲ ਫਰੀ ਨੰਬਰ 1800-1800-1000 ਤੇ ਸ਼ਿਕਾਇਤ ਦਰਜ ਕਰਵਾਉਣ ਜਾਂ ਵਟਸਐਪ ਨੰਬਰ ਜਾਂ ਈਮੇਲ ਤੇ ਸ਼ਿਕਾਇਤ ਦਰਜ ਕਰਵਾਉਣ ਲਈ ਅਪੀਲ ਕੀਤੀ ਹੈ।
ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਕਮ ਏਡੀਜੀਪੀ ਐਲਕੇ ਯਾਦਵ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਰਾਜ ਵਿੱਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਲਾਗੂ ਕਰਨ ਲਈ ਵਚਨਬੱਧ ਹਨ।
ਐਲਕੇ ਯਾਦਵ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਊਰੋ ਹੈੱਡਕੁਆਰਟਰ ਵਿਖੇ ਟੋਲ ਫਰੀ ਨੰਬਰ 24 ਘੰਟੇ ਕਾਰਜਸ਼ੀਲ ਰਹੇਗਾ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਵਟਸਐਪ ਨੰਬਰ 90410-89685 ‘ਤੇ ਕਿਸੇ ਵੀ ਸਮੇਂ ਵਿਜੀਲੈਂਸ ਬਿਊਰੋ ਨੂੰ ਜਾਣਕਾਰੀ, ਵੀਡੀਓ ਜਾਂ ਟੈਕਸਟ ਸੁਨੇਹੇ ਭੇਜ ਸਕਦਾ ਹੈ ਜਾਂ complaint2vb@punjab.gov.in ‘ ਤੇ ਈਮੇਲ ਕਰ ਸਕਦਾ ਹੈ।