ਧੁੰਦ ਅਤੇ ਸੀਤ ਲਹਿਰ ਦੀ ਲਪੇਟ ‘ਚ ਉੱਤਰੀ ਭਾਰਤ; ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਆਰੇਂਜ ਅਲਰਟ ਜਾਰੀ
ਚੰਡੀਗੜ੍ਹ : ਪਹਾੜਾਂ ਤੋਂ ਆ ਰਹੀਆਂ ਬਰਫੀਲੀਆਂ ਹਵਾਵਾਂ ਨੇ ਮੈਦਾਨੀ ਇਲਾਕਿਆਂ ਵਿੱਚ ਕੰਬਣੀ ਵਧਾ ਦਿੱਤੀ ਹੈ। ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਪੂਰਾ ਉੱਤਰੀ ਭਾਰਤ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਪੰਜਾਬ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਧੁੰਦ ਹੋਰ ਸੰਘਣੀ ਹੋ ਸਕਦੀ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਦੱਸ ਦਈਏ ਕਿ ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜੋ : ਅੱਜ ਪੰਜਾਬ ਬੰਦ: ਜਾਣੋ 7 ਤੋਂ ਸ਼ਾਮ 4 ਵਜੇ ਤੱਕ ਕੀ-ਕੁਝ ਰਹੇਗਾ ਬੰਦ ਤੇ ਕਿਹੜੀਆਂ ਸੇਵਾਵਾਂ ਰਹਿਣਗੀਆਂ ਜਾਰੀ
ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਸ਼ਹਿਰਾਂ ਚ ਯੈਲੋ ਅਲਰਟ ਜਾਰੀ ਕੀਤਾ ਗਿਆ। ਧੁੰਦ ਤੋਂ ਇਲਾਵਾ ਇੱਥੇ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਸਵੇਰੇ ਦੇ ਸਮੇ ਧੁੰਦ ਛਾਈ ਰਹੇਗੀ, ਦੁਪਹਿਰ ਬਾਅਦ ਆਸਮਾਨ ਸਾਫ ਹੋਵੇਗਾ। ਦਿਨ ਵੇਲੇ ਤਾਪਮਾਨ 9 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ ਸੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਇਥੇ ਤਾਪਮਾਨ 8 ਤੋਂ 16 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।