ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਵਿਚਕਾਰ ਰਾਹਤ ਭਰੀ ਖਬਰ ਸਾਹਮਣੇ ਆਈ ਹੈ ਅੱਜ ਸੂਬੇ ਭਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਪ੍ਰਗਟਾਈ ਗਈ ਹੈ। ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਚ ਅੱਜ ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਜਗਰਾਉਂ ਦੇ ਇਲਾਕਿਆਂ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ। ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਪਾਇਲ ਅਤੇ ਲੁਧਿਆਣਾ ਦੇ ਖੇਤਰਾਂ ਵਿੱਚ ਵੀ ਖਰਾਬ ਮੌਸਮ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਤਾਪਮਾਨ ਆਮ ਨਾਲੋਂ 6.2 ਡਿਗਰੀ ਸੈਲਸੀਅਸ ਵੱਧ ਹੈ, ਜੋ ਕਿ ਬਹੁਤ ਹੀ ਅਸਾਧਾਰਨ ਮੰਨਿਆ ਜਾਂਦਾ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 42.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਸੂਬੇ ਦੇ ਹੋਰ ਸ਼ਹਿਰਾਂ ਵਿੱਚ ਵੀ ਗਰਮੀ ਨੇ ਜ਼ੋਰ ਫੜਿਆ, ਪਟਿਆਲਾ ਵਿੱਚ ਤਾਪਮਾਨ 39.5 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 39.0 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।