ਮੌਸਮ ਵਿਭਾਗ ਵੱਲੋਂ ਪੰਜਾਬ ਦੇ ਇਨ੍ਹਾਂ 15 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
ਚੰਡੀਗੜ੍ਹ : ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਤਾਪਮਾਨ ਵਿੱਚ 1 ਡਿਗਰੀ ਅਤੇ ਚੰਡੀਗੜ੍ਹ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ‘ਚ ਸ਼ਹਿਰ ‘ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 26 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਅੰਮ੍ਰਿਤਸਰ ਸ਼ਹਿਰ ‘ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਲੁਧਿਆਣਾ ਸ਼ਹਿਰ ‘ਚ ਹਲਕੀ ਧੁੰਦ ਛਾਈ ਰਹੇਗੀ। ਤਾਪਮਾਨ 9 ਤੋਂ 26 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।