ਬੁੱਧਵਾਰ ਰਾਤ ਤੋਂ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਬੀਤੇ ਰਾਤ ਪੰਜਾਬ ਦੇ ਕਈ ਇਲਾਕਿਆਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਕਈ ਥਾਈਂ ਰਾਤ ਨੂੰ ਮੀਂਹ ਵੀ ਪਿਆ ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।
ਅਮਰੀਕਾ ਨੇ ਫਿਰ ਚੀਨ ‘ਤੇ ਕੀਤਾ ਟੈਰਿਫ ਅਟੈਕ! ਚੀਨ ਦੇ 125% ਟੈਰਿਫ ਦੇ ਜਵਾਬ ‘ਚ ਅਮਰੀਕਾ ਵੱਲੋਂ 245% ਟੈਰਿਫ ਦਾ ਐਲਾਨ
ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਥੋੜ੍ਹਾ ਘੱਟ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 18 ਅਪ੍ਰੈਲ ਤੋਂ ਦੋ ਦਿਨ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।
ਸ਼ੁੱਕਰਵਾਰ ਯਾਨੀ 18 ਅਪ੍ਰੈਲ ਤੋਂ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। 18 ਅਤੇ 19 ਅਪ੍ਰੈਲ ਨੂੰ ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਫਰੀਦਕੋਟ ਵਿੱਚ ਵੀ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਰਾਤ 9.30 ਵਜੇ ਬਿਜਲੀ – ਗਰਜ ਦਾ ਅਲਰਟ ਜਾਰੀ ਕੀਤਾ ਗਿਆ। ਜਿਸ ਅਨੁਸਾਰ ਦੁਪਹਿਰ 12.30 ਵਜੇ ਤੱਕ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਬਿਜਲੀ, ਮੀਂਹ ਅਤੇ ਤੇਜ਼ ਹਵਾਵਾਂ (40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ) ਦੀ ਸੰਭਾਵਨਾ ਹੈ।