ਪੰਜਾਬ ‘ਚ ਹੱਡ ਚੀਰਵੀਂ ਠੰਡ! ਮੌਸਮ ਵਿਭਾਗ ਵੱਲੋਂ ਇਨ੍ਹਾਂ 10 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ
ਚੰਡੀਗੜ੍ਹ : ਪੰਜਾਬ-ਚੰਡੀਗੜ੍ਹ ‘ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ‘ਚ ਸੀਤ ਲਹਿਰ ਦਾ ਪ੍ਰਭਾਵ 24 ਦਸੰਬਰ ਤੱਕ ਜਾਰੀ ਰਹੇਗਾ।
ਇਨ੍ਹਾਂ 10 ਜ਼ਿਲ੍ਹਿਆਂ ‘ਚ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਸਮੇਤ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਅਤੇ ਫਰੀਦਕੋਟ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚਕਾਰ ਰਹਿਣ ਦੀ ਉਮੀਦ ਹੈ।