ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਅਗਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੀਂਹ ਦੀ ਨਹੀਂ ਕੋਈ ਸੰਭਾਵਨਾ
ਦੱਸ ਦਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਦਾ ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ। ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਰਾਤ ਦਾ ਤਾਪਮਾਨ 8.0 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਨੌਂ ਡਿਗਰੀ ਤਾਪਮਾਨ ਨਾਲ ਬਠਿੰਡਾ ਅਤੇ ਗੁਰਦਾਸਪੁਰ ਦਾ ਨਾਂ ਆਉਂਦਾ ਹੈ। ਜਦੋਂ ਕਿ ਚੰਡੀਗੜ੍ਹ ਵਿੱਚ ਰਾਤ ਦਾ ਵੱਧ ਤੋਂ ਵੱਧ ਤਾਪਮਾਨ 10.7 ਡਿਗਰੀ ਦਰਜ ਕੀਤਾ ਗਿਆ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।









