ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਨਾਲ ਨਵੇਂ ਸਾਲ ਦੀ ਸ਼ੁਰੂਆਤ, 14 ਜ਼ਿਲ੍ਹਿਆਂ ‘ਚ ਅਲਰਟ ਜਾਰੀ

0
80

ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਨਾਲ ਨਵੇਂ ਸਾਲ ਦੀ ਸ਼ੁਰੂਆਤ, 14 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਚੰਡੀਗੜ੍ਹ : ਇੱਕ ਪਾਸੇ ਲੋਕਾਂ ਵਿੱਚ ਜਿਥੇ ਨਵੇਂ ਸਾਲ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਓਥੇ ਹੀ ਦੂਜੇ ਪਾਸੇ ਠੰਡ ਦਾ ਕਹਿਰ ਵੀ ਜਾਰੀ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੇ ਕੜਾਕੇ ਦੀ ਠੰਡ ਅਤੇ ਧੁੰਦ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਮੌਸਮ ਵਿਭਾਗ ਨੇ ਅੱਜ (ਬੁੱਧਵਾਰ) ਨੂੰ 14 ਜ਼ਿਲ੍ਹਿਆਂ ਵਿੱਚ ਕੋਲ੍ਡ ਡੇ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਠੰਢ ਦਾ ਅਲਰਟ

ਜਿਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਠੰਢ ਦਾ ਅਲਰਟ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਮੌਸਮ ਵਿਭਾਗ ਮੁਤਾਬਕ 3 ਜਨਵਰੀ ਤੱਕ ਮੌਸਮ ਕਾਫੀ ਠੰਡਾ ਰਹੇਗਾ। ਜਦੋਂ ਕਿ 4 ਜਨਵਰੀ ਨੂੰ ਵੈਸਟਰਨ ਡਿਸਟਰਬੈਂਸ ਐਕਟਿਵ ਹੋਵੇਗਾ। ਅਜਿਹੇ ‘ਚ ਕੁਝ ਜ਼ਿਲਿਆਂ ‘ਚ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਲੋਕਾਂ ਨੂੰ ਧੁੰਦ ਆਦਿ ਤੋਂ ਰਾਹਤ ਮਿਲੇਗੀ।

ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਛੁੱਟੀਆਂ

ਦੱਸ ਦਈਏ ਕਿ ਪੰਜਾਬ ਵਿੱਚ ਠੰਢ ਅਤੇ ਧੁੰਦ ਡੇ ਮੱਦੇਨਜ਼ਰ ਸਰਕਾਰ ਨੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਪਹਿਲਾਂ ਸਕੂਲ ਅਤੇ ਆਂਗਣਵਾੜੀ ਕੇਂਦਰ 31 ਦਸੰਬਰ ਨੂੰ ਖੁੱਲ੍ਹਣੇ ਸਨ। ਪਰ ਕੜਾਕੇ ਦੀ ਠੰਡ ਕਾਰਨ ਸਰਕਾਰ ਨੇ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਹਨ। ਹੁਣ ਸਾਰੇ ਸਕੂਲ ਅਤੇ ਆਂਗਣਵਾੜੀ ਕੇਂਦਰ 8 ਜਨਵਰੀ ਨੂੰ ਖੁੱਲ੍ਹਣਗੇ।

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ

LEAVE A REPLY

Please enter your comment!
Please enter your name here