ਪੰਜਾਬ ਵਿੱਚ ਵਧਣ ਲੱਗਾ ਪਾਰਾ, ਫਰੀਦਕੋਟ ‘ਚ ਤਾਪਮਾਨ 31 ਡਿਗਰੀ ਤੋਂ ਪਾਰ

0
58

ਪੰਜਾਬ ਵਿੱਚ ਵਧਣ ਲੱਗਾ ਪਾਰਾ, ਫਰੀਦਕੋਟ ‘ਚ ਤਾਪਮਾਨ 31 ਡਿਗਰੀ ਤੋਂ ਪਾਰ

ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਜਾਵੇਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 3 ਦਿਨਾਂ ‘ਚ ਤਾਪਮਾਨ 4 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ।

ਤਾਪਮਾਨ ਲਗਾਤਾਰ ਵੱਧ ਰਿਹਾ

ਮੌਸਮ ਕੇਂਦਰ ਮੁਤਾਬਕ ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹਰ ਰੋਜ਼ ਧੁੱਪ ਨਿਕਲ ਰਹੀ ਹੈ। ਆਉਣ ਵਾਲੇ 4 ਦਿਨਾਂ ਵਿੱਚ ਵੀ ਧੁੱਪ ਨਿਕਲਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 31.1 ਡਿਗਰੀ ਸੈਲਸੀਅਸ ਅਤੇ ਅਬੋਹਰ ਵਿੱਚ 29.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

12 ਅਤੇ 13 ਮਾਰਚ ਨੂੰ ਬਾਰਿਸ਼

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਇੱਕ ਨਵਾਂ ਪੱਛਮੀ ਗੜਬੜ 9 ਮਾਰਚ ਤੋਂ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ ਵਿੱਚ ਜ਼ਿਆਦਾ ਹੋਵੇਗਾ। ਇਨ੍ਹਾਂ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ 12 ਮਾਰਚ ਤੋਂ ਦੇਖਣ ਨੂੰ ਮਿਲ ਰਿਹਾ ਹੈ। ਅਨੁਮਾਨ ਹੈ ਕਿ 12 ਅਤੇ 13 ਮਾਰਚ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

 

LEAVE A REPLY

Please enter your comment!
Please enter your name here